Connect with us

Punjab

ਕਾਂਗਰਸ ਨੇ ਸਰਹੱਦ ਦੇ ਨਾਲ ਰੇਤ ਦੀ ਨਾਜਾਇਜ਼ ਮਾਈਨਿੰਗ ‘ਤੇ ਰਾਜਪਾਲ ਦੀ ਚਿੰਤਾ ਦਾ ਕੀਤਾ ਸਵਾਗਤ; ਐੱਨਆਈਏ ਜਾਂਚ ਦੀ ਮੰਗ ਨੂੰ ਦੁਹਰਾਇਆ

Published

on

ਚੰਡੀਗੜ੍ਹ:

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦ ‘ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੀ ਡੂੰਘੀ ਚਿੰਤਾ ਦੀ ਜਾਂਚ ਦਾ ਸਵਾਗਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਗੰਭੀਰ ਅਤੇ ਘਾਤਕ ਅਪਰਾਧ ਹੈ, ਜੋ ਹਾਈ ਕੋਰਟ ਦੇ ਹੁਕਮਾਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਜਾਣਕਾਰੀ ਦੇਣ ਦੇ ਬਾਵਜੂਦ ਇਸ ਮਾਮਲੇ ਵਿੱਚ ਲਾਪ੍ਰਵਾਹੀ ਤੇ ਬਰਕਰਾਰ ਹੈ।

ਵੜਿੰਗ  ਨੇ ਰਾਜਪਾਲ ਵੱਲੋਂ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੇ ਵਿਚਾਰ ਦਾ ਸਮਰਥਨ ਕੀਤਾ ਹੈ।

ਇੱਥੋਂ ਜਾਰੀ ਇੱਕ ਬਿਆਨ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਨੂੰ ਨੀਂਦ ਵਿੱਚੋਂ ਜਗਾਉਣ ਲਈ ਕੀਤੇ ਯਤਨਾਂ ਦਾ ਸਵਾਗਤ ਕੀਤਾ ਹੈ। ਉਨ੍ਹਾਂ ਯਾਦ ਦਿਵਾਉਂਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੇ ਸਰਹੱਦਾਂ ‘ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੀ ਐੱਨਆਈਏ ਜਾਂਚ ਦੀ ਮੰਗ ਕੀਤੀ ਸੀ।

ਵੜਿੰਗ ਨੇ ਰਾਜਪਾਲ ਨੂੰ ਆਪਣੀ ਅਪੀਲ ਨੂੰ ਦੁਹਰਾਉਂਦਿਆਂ ਕਿਹਾ ਕਿ ਹੁਣ ਤੁਸੀਂ ਵੀ ਆਪਣੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਖੁਦ ਦੇਖਿਆ ਹੈ ਕਿ ਕਿਸ ਤਰ੍ਹਾਂ ਸਰਹੱਦਾਂ ‘ਤੇ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ, ਜਿਸ ਨਾਲ ਰਾਸ਼ਟਰੀ ਸੁਰੱਖਿਆ ਲਈ ਖਤਰਾ ਪੈਦਾ ਹੋ ਗਿਆ ਹੈ। ਇਸ ਲਈ ਇਸ ਮਾਮਲੇ ਦੀ ਐਨਆਈਏ ਜਾਂਚ ਲਈ ਜਲਦੀ ਤੋਂ ਜਲਦੀ ਸਿਫ਼ਾਰਸ਼ ਨਾ ਕਰਨ ਦਾ ਕੋਈ ਕਾਰਨ ਨਹੀਂ ਹੋ ਸਕਦਾ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਦਿੱਲੀ ਲੀਡਰਸ਼ਿਪ ਦੀਆਂ ਗਲਤ ਤਰਜੀਹਾਂ ਦੇ ਜਾਲ ਵਿੱਚ ਫਸੀ ਪੰਜਾਬ ਸਰਕਾਰ ਤੋਂ ਕੋਈ ਉਮੀਦ ਨਹੀਂ ਹੈ। ਜਿਸ ਕਰਕੇ ਉਨ੍ਹਾਂ ਦਾ ਏਜੰਡਾ ਪੰਜਾਬ ਵਿੱਚ ਧੱਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪੰਜਾਬ ਜਾਂ ਇਸ ਦੇ ਐਸ.ਵਾਈ.ਐਲ ਦੇ ਹਿੱਤਾਂ ਦੀ ਕੋਈ ਚਿੰਤਾ ਨਹੀਂ ਹੈ।  ਇਹੀ ਕਾਰਨ ਹੈ ਕਿ ਸਿਰਫ ਰਾਜਪਾਲ ਹੀ ਰਾਸ਼ਟਰੀ ਸੁਰੱਖਿਆ ਅਤੇ ਰਾਸ਼ਟਰੀ ਹਿੱਤਾਂ ਦੇ ਰਖਵਾਲੇ ਸਾਬਤ ਹੋ ਸਕਦੇ ਹਨ।