Connect with us

Punjab

ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਫੋਨ ‘ਤੇ ਜਾਨੋਂ ਮਾਰਨ ਦੀਆਂ ਮਿਲ ਰਿਹਾ ਧਮਕੀਆਂ…

Published

on

ਲੁਧਿਆਣਾ 26JUNE 2023: ਲੁਧਿਆਣਾ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੂੰ ਇੱਕ ਵਾਰ ਫਿਰ ਧਮਕੀਆਂ ਮਿਲੀਆਂ ਹਨ। ਧਮਕੀ ਦੇਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਿਆ ਹੈ। ਦੱਸਿਆ ਜਾ ਰਿਹਾ ਹੀ ਕਿ ਮੰਡ ਨੂੰ ਇਹ ਧਮਕੀਆਂ ਈ-ਮੇਲ ਰਾਹੀਂ ਮਿਲੀ ਰਿਹਾ ਹਨ।

ਜਿਸ ਵਿੱਚ ਲਿਖਿਆ ਹੈ ਕਿ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ‘ਮੰਡ ਦੇਖ ਲਿਆ ਤੂ ਵੀ ਸਦਾ ਗੁਰੂ ਸਾਹਿਬ ਬੜੀ ਗਲਤ ਬੋਲੇਗੀ ਤੇਰੀ ਵਾਰੀ ਆਣ ਵਾਲੀ ਹੈ ਅੱਸੀ ਤੇਨੂੰ ਕਦੇ ਮਾਫ ਨਹੀਂ ਕਰੇਂਗੇ ਤੇਰਾ ਵੀ ਟਾਈਮ ਖਤਮ ਹੋਣਾ ਵਾਲਾ ਹੈ। ਹੂੰ ਤੂ ਬੋਲ ਕੁਛ ਗਲਤ ਲਇਆ ਅਸਿ ਤੇਰੇ ਵੀ ਸਿਰ ਵਿਚ ਗੋਲਿ ਮਰਗੇਂ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ। (ਜੈ ਬਲਕਾਰੀ)

ਇਸ ਈ-ਮੇਲ ਬਾਰੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਮੰਡ ਨੇ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ‘ਚ ਤਾਇਨਾਤ 7 ਕਮਾਂਡੋ ਅਤੇ ਪੀਏਪੀ ਜਵਾਨਾਂ ਨੂੰ ਵਾਪਸ ਲੈ ਲਿਆ ਗਿਆ ਹੈ। ਜੇਕਰ ਉਨ੍ਹਾਂ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ।

ਮੰਡ ਨੇ ਦੱਸਿਆ ਕਿ ਬਟਾਲਾ ਵਿੱਚ ਪਿਛਲੇ 24 ਘੰਟਿਆਂ ਵਿੱਚ ਤਿੰਨ ਘਟਨਾਵਾਂ ਵਾਪਰੀਆਂ ਹਨ। ਪੰਜਾਬ ਵਿੱਚ ਕਾਨੂੰਨ ਵਿਵਸਥਾ ਟੁੱਟ ਚੁੱਕੀ ਹੈ। ਦੇਸ਼ ਹਿੱਤ ਦੀ ਗੱਲ ਕਰਨ ਵਾਲੇ ਲੋਕਾਂ ਨੂੰ ਇੱਕ ਸਾਜ਼ਿਸ਼ ਤਹਿਤ ਮਾਰਿਆ ਜਾ ਰਿਹਾ ਹੈ।

ਮੰਡ ਨੇ ਕਿਹਾ ਕਿ ਉਨ੍ਹਾਂ ਨੇ ਕੱਟੜਪੰਥੀਆਂ ਖਿਲਾਫ ਆਵਾਜ਼ ਬੁਲੰਦ ਕੀਤੀ ਹੈ, ਜਿਸ ਕਾਰਨ ਉਨ੍ਹਾਂ ਨੂੰ ਹਰ ਰੋਜ਼ ਧਮਕੀਆਂ ਮਿਲ ਰਹੀਆਂ ਹਨ। ਅਜਿਹੇ ਕੱਟੜ ਸੋਚ ਵਾਲੇ ਪੁਲਿਸ ਵਾਲਿਆਂ ਤੋਂ ਉਹ ਆਪਣੀ ਸੁਰੱਖਿਆ ਦੀ ਉਮੀਦ ਕਿਵੇਂ ਕਰ ਸਕਦਾ ਹੈ।

ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਗੁਰਸਿਮਰਨ ਸਿੰਘ ਮੰਡ ਵਾਸੀ ਸਰਾਭਾ ਨਗਰ ਨੇ ਦੱਸਿਆ ਕਿ ਉਹ ਆਲ ਇੰਡੀਆ ਕਾਂਗਰਸ ਕਮੇਟੀ ਵਿੱਚ ਕੌਮੀ ਜੁਆਇੰਟ ਕੋਆਰਡੀਨੇਟਰ ਹੈ। 14 ਮਈ 2023 ਅਤੇ 16 ਜੂਨ 2023 ਨੂੰ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ।