Punjab
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਜੇਲ੍ਹ ‘ਚੋ ਜਲਦ ਆ ਸਕਦੇ ਹਨ ਬਾਹਰ
ਰੋਡ ਰੇਜ ਮਾਮਲੇ ‘ਚ ਕੇਂਦਰੀ ਜੇਲ੍ਹ ਪਟਿਆਲਾ ‘ਚ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। 1 ਅਪ੍ਰੈਲ ਨੂੰ ਸਿੱਧੂ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਦਰਅਸਲ, 19 ਮਈ 2022 ਨੂੰ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ। ਇਸ ਸੰਦਰਭ ਵਿੱਚ ਉਸ ਨੂੰ 18 ਮਈ ਤੱਕ ਜੇਲ੍ਹ ਵਿੱਚ ਰਹਿਣਾ ਪਿਆ।
ਦੱਸ ਦੇਈਏ ਕਿ ਜੇਲ ਦੇ ਨਿਯਮਾਂ ਮੁਤਾਬਕ ਕੈਦੀਆਂ ਨੂੰ ਹਰ ਮਹੀਨੇ 4 ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਪਰ ਸਿੱਧੂ ਨੇ ਇਸ ਦੌਰਾਨ ਇੱਕ ਦਿਨ ਵੀ ਛੁੱਟੀ ਨਹੀਂ ਲਈ। ਇਸ ਸੰਦਰਭ ‘ਚ ਮਾਰਚ ਦੇ ਅੰਤ ਤੋਂ 48 ਦਿਨ ਪਹਿਲਾਂ ਉਸ ਦੀ ਸਜ਼ਾ ਪੂਰੀ ਹੋ ਜਾਵੇਗੀ ਅਤੇ ਉਹ ਪਹਿਲੀ ਅਪ੍ਰੈਲ ਨੂੰ ਜੇਲ ਤੋਂ ਬਾਹਰ ਆ ਸਕਦਾ ਹੈ।ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਉਸ ਨੂੰ ਜੇਲ ਤੋਂ ਰਿਹਾਅ ਕਰਨ ਦੀ ਕਾਫੀ ਚਰਚਾ ਸੀ ਪਰ ਇਸ ਦੀ ਸੂਬਾ ਸਰਕਾਰ ਤੋਂ ਮਨਜ਼ੂਰੀ ਨਹੀਂ ਮਿਲੀ, ਜਿਸ ਕਾਰਨ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕਿਆ।