Connect with us

Uncategorized

ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਕੋਰੋਨਾ ਪਾਜ਼ੀਟਿਵ, ਕੈਪਟਨ ਨਾਲ ਅੱਜ ਕੀਤੀ ਸੀ ਮੁਲਾਕਾਤ

ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਕੋਰੋਨਾ ਪਾਜ਼ੀਟਿਵ, ਕੈਪਟਨ ਨਾਲ ਅੱਜ ਕੀਤੀ ਸੀ ਮੁਲਾਕਾਤ

Published

on

ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਕੋਰੋਨਾ ਪਾਜ਼ੀਟਿਵ, ਕੈਪਟਨ ਨਾਲ ਅੱਜ ਕੀਤੀ ਸੀ ਮੁਲਾਕਾਤ
28 ਅਗਸਤ: ਕੋਰੋਨਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ਵਿੱਚ ਕੋਰੋਨਾ ਹੁਣ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਦੱਸ ਦਈਏ ਜਿਥੇ ਬੀਤੇ ਕਈ ਦਿਨਾਂ ਤੋਂ ਕਿਸੇ ਨਾ ਕਿਸੇ ਸਿਆਸੀ ਲੀਡਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਰਹੀ ਹੈ। ਜਿਸਨੂੰ ਦੇਖਦੇ ਹੋਏ ਵਿਧਾਨ ਸਭਾ ਇਜਲਾਸ ਤੋਂ ਇੱਕ ਦਿਨ ਪਹਿਲਾਂ ਸਪੀਕਰ ਨੇ ਵੱਡਾ ਐਲਾਨ ਕੀਤਾ ਸੀ ਉਨ੍ਹਾਂ ਨੇ ਹੁਣ ਤੱਕ ਜਿੰਨੇ ਵੀ ਲੀਡਰ ਪਾਜ਼ੀਟਿਵ ਆਏ ਹਨ ਉਹਨਾਂ ਦੇ ਸੰਪਰਕ ਵਿਚ ਆਏ ਵਿਧਾਇਕ/ਲੀਡਰ ਨੂੰ ਵਿਧਾਨ ਸਭਾ ਇਜਲਾਸ ਆਉਣ ਉਤੇ ਰੋਕ ਲਗਾ ਦਿੱਤੀ ਸੀ।
ਪਰ ਵਿਧਾਇਕ ਕੁਲਬੀਰ ਜ਼ੀਰਾ ਅੱਜ ਵਿਧਾਨ ਸਭਾ ਇਜਲਾਸ ਵਿੱਚ ਸ਼ਾਮਿਲ ਹੋਏ ਸਨ। ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਅੱਜ ਵਿਧਾਨ ਸਭਾ ਇਜਲਾਸ ਮੌਕੇ ਕੁਲਬੀਰ ਜ਼ੀਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਸੰਪਰਕ ਵਿੱਚ ਆਏ ਸਨ।
ਇਸਦੇ ਨਾਲ ਹੀ ਦੱਸ ਦਈਏ ਕਿ ਨਿਰਮਲ ਸਿੰਘ ਸ਼ੁਤਰਾਣਾ ਵੀ ਅੱਜ ਵਿਧਾਨ ਸਭਾ ਇਜਲਾਸ ਵਿੱਚ ਸ਼ਾਮਿਲ ਹੋਣ ਲਈ ਆਏ ਸਨ ਪਰ ਉਨ੍ਹਾਂ ਨੂੰ ਬੁਖਾਰ ਸੀ ਜਿਸ ਕਾਰਨ ਉਹ ਵਿਧਾਨ ਸਭਾ ਸੈਸ਼ਨ ਵਿਚ ਸ਼ਾਮਿਲ ਨਹੀਂ ਹੋ ਸਨ ਤੇ ਕੋਰੋਨਾ ਜਾਂਚ ਤੋਂ ਬਾਅਦ ਇਨ੍ਹਾਂ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।