Punjab
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀਆਂ ਵਧਣ ਵਾਲਿਆਂ ਹਨ ਹੁਣ ਮੁਸ਼ਕਿਲਾਂ, ਜਾਣੋ ਕੀ ਹੈ ਮਾਮਲਾ

ਭੁੱਲਥ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਲਈ ਆਉਣ ਵਾਲੇ ਦਿਨਾਂ ਵਿੱਚ ਮੁਸ਼ਕਲਾਂ ਵਧ ਸਕਦੀਆਂ ਹਨ। ਖਹਿਰਾ ਚੋਣਾਂ ਦੌਰਾਨ ਅਕਸਰ ਸੁਰਖੀਆਂ ਵਿੱਚ ਰਹੇ ਹਨ। ਚਾਹੇ ਉਹ ਮੌਜੂਦਾ ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਹੋਵੇ ਜਾਂ 2022 ਦੀਆਂ ਵਿਧਾਨ ਸਭਾ ਚੋਣਾਂ। ਇੱਕ ਜਾਂ ਦੂਜੇ ਵਿਵਾਦ ਕਾਰਨ ਖਹਿਰਾ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜੇਕਰ ਕੱਲ੍ਹ ਦੀ F.I.R. ਗੱਲ ਕਰੀਏ S.D.M. ਸੰਜੀਵ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਸਕੱਤਰ ਪੰਜਾਬ ਨੂੰ ਈ-ਮੇਲ ਰਾਹੀਂ ਸ਼ਿਕਾਇਤ ਭੇਜੀ ਸੀ ਕਿ ਉਹ ਵਿਧਾਇਕ ਹੋਣ ਦੇ ਨਾਤੇ ਖਹਿਰਾ ਦਾ ਸਤਿਕਾਰ ਕਰਦੇ ਹਨ, ਪਰ ਖਹਿਰਾ ਵੱਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।
ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਥਾਣਾ ਭੁਲੱਥ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 186, 189, 342, 500 ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਖਹਿਰਾ ਨੇ ਆਪਣਾ ਪੱਖ ਰੱਖਦੇ ਹੋਏ ਦੋਸ਼ਾਂ ਨੂੰ ਨਕਾਰ ਦਿੱਤਾ। ਭਾਵੇਂ ਖਹਿਰਾ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰ ਰਹੇ ਹਨ ਪਰ ਐੱਸ.ਡੀ.ਐੱਮ. ਸੁਖਪਾਲ ਖਹਿਰਾ ਤੋਂ ‘ਮੇਰੀ ਜਾਨ ਨੂੰ ਖ਼ਤਰਾ’ ਕਹਿਣਾ, ਇਸ ਨਾਲ ਖਹਿਰਾ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਜਾਣਕਾਰੀ ਅਨੁਸਾਰ ਸਬ ਡਵੀਜ਼ਨ ਭੁਲੱਥ ਦੇ ਐੱਸ.ਡੀ.ਐੱਮ. ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਸ਼ਿਕਾਇਤ ਵਿੱਚ ਸੰਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਇੱਥੋਂ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।