Connect with us

Punjab

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ‘ਚ ਰਾਜਪਾਲ ਨੇ ਮਾਰੀ

Published

on

2 ਅਕਤੂਬਰ 2023: ਪੰਜਾਬ ਦੇ ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਐਂਟਰੀ ਹੋਈ ਹੈ। ਰਾਜਪਾਲ ਨੇ ਗ੍ਰਿਫ਼ਤਾਰੀ ਮਾਮਲੇ ਸਬੰਧੀ ਪੰਜਾਬ ਦੇ ਡੀਜੀਪੀ ਤੋਂ ਰਿਪੋਰਟ ਤਲਬ ਕੀਤੀ ਹੈ। ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਖਹਿਰਾ ਨੂੰ ਕਿਉਂ ਅਤੇ ਕਿਨ੍ਹਾਂ ਹਾਲਾਤਾਂ ‘ਚ ਗ੍ਰਿਫਤਾਰ ਕੀਤਾ ਗਿਆ। ਇਹ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਪੰਜਾਬ ‘ਚ ‘ਆਪ’ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਵਿਚਾਲੇ ਲੰਬੇ ਸਮੇਂ ਤੋਂ ਤਣਾਅ ਚੱਲ ਰਿਹਾ ਹੈ।

ਖਹਿਰਾ ਨੂੰ ਵੀਰਵਾਰ ਸਵੇਰੇ 5.30 ਵਜੇ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ। ਜਲਾਲਾਬਾਦ ਪੁਲੀਸ ਵਿਧਾਇਕ ਨੂੰ ਗ੍ਰਿਫ਼ਤਾਰ ਕਰਨ ਲਈ ਚੰਡੀਗੜ੍ਹ ਸੈਕਟਰ 5 ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੀ ਸੀ। ਜਿਸ ਤੋਂ ਬਾਅਦ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ।

ਜਿਸ ਵਿੱਚ ਉਨ੍ਹਾਂ ਖਹਿਰਾ ਦੀ ਗ੍ਰਿਫਤਾਰੀ ਨੂੰ ਸਿਆਸੀ ਸਟੰਟ ਦੱਸਿਆ ਹੈ। ਉਕਤ ਪੱਤਰ ਦਾ ਨੋਟਿਸ ਲੈਂਦਿਆਂ ਰਾਜਪਾਲ ਨੇ ਡੀਜੀਪੀ ਪੰਜਾਬ ਤੋਂ ਮਾਮਲੇ ਦੀ ਗ੍ਰਿਫ਼ਤਾਰੀ ਰਿਪੋਰਟ ਤਲਬ ਕਰ ਲਈ ਹੈ। ਜਿਸ ਵਿੱਚ ਉਨ੍ਹਾਂ ਖਹਿਰਾ ਦੀ ਗ੍ਰਿਫ਼ਤਾਰੀ ਦਾ ਕਾਰਨ ਪੁੱਛਿਆ।