Connect with us

Politics

ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਸਾਧਿਆ ਨਿਸ਼ਾਨਾ

Published

on

ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਪਾਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ ਹੈ। ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਅਕਾਲ ਤਖ਼ਤ ਦੇ ਜਥੇਦਾਰ ਦੀ ਵਰਤੋਂ ਕਰਦਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਬਾਰੇ ਬਿਆਨ ਦੇਣ ਲਈ ਅਕਾਲੀ ਦਲ ਜਥੇਦਾਰ ਸਾਹਬ ਨੂੰ ਵਰਤ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਆਸਤ ਵਿੱਚ ਵਾਪਸੀ ਲਈ ਬਾਜ਼ੀ ਖੇਡ ਰਿਹਾ ਹੈ। ਅਕਾਲੀ ਦਲ ਨੇ ਬੰਦੀ ਸਿੰਘ ਤੇ ਹੁਣ ਅੰਮ੍ਰਿਤਪਾਲ ‘ਤੇ ਦਾਅਵਾ ਠੋਕਿਆ ਹੈ।