National
ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਾਧਿਆ ਨਿਸ਼ਾਨਾ
ਕਾਂਗਰਸ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਕਰੀਬ 71,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਨੂੰ ‘ਊਠ ਦੇ ਮੂੰਹ ਵਿੱਚ ਜੀਰਾ’ ਕਰਾਰ ਦਿੱਤਾ ਅਤੇ ਉਨ੍ਹਾਂ ਤੋਂ ਪੁੱਛਿਆ ਕਿ ਅੱਠ ਸਾਲਾਂ ਵਿੱਚ ਉਨ੍ਹਾਂ 16 ਕਰੋੜ ਨੌਕਰੀਆਂ ਦੇਣ ਦਾ ਜੋ ਵਾਅਦਾ ਕੀਤਾ ਸੀ, ਉਸ ਦਾ ਕੀ ਹੋਇਆ? . ਪ੍ਰਧਾਨ ਮੰਤਰੀ ਨੂੰ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦੇ ਭਾਜਪਾ ਦੇ ਚੋਣ ਵਾਅਦੇ ਦੀ ਯਾਦ ਦਿਵਾਉਂਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅੱਜ ਵੀ ਸਰਕਾਰੀ ਵਿਭਾਗਾਂ ਵਿੱਚ 30 ਲੱਖ ਅਸਾਮੀਆਂ ਖਾਲੀ ਹਨ।