Connect with us

Uncategorized

ਜ਼ਰੂਰੀ ਵਸਤਾਂ ਦੇ ਵੱਧ ਰਹੇ ਭਾਅ ਕਰਨ ਵਾਲੀਆਂ ਨੂ ਕੀਤਾ ਗਿਆ 30000 ਦਾ ਜੁਰਮਾਨਾ: ਭਾਰਤ ਭੂਸ਼ਣ ਆਸ਼ੂ

Published

on

bharat bhushan ashu

ਕੋਵਿਡ 19 ਦੋਰਾਨ ਪੈਦਾ ਹੋਏ ਹਾਲਾਤਾਂ ਦੋਰਾਨ ਸੂਬੇ ਦੇ ਲੋਕਾਂ ਨੂੰ ਵੱਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 78 ਵਪਾਰਕ ਦੁਕਾਨਾਂ ਤੇ ਛਾਪੇ ਮਾਰੇ ਗਏ। ਜਿਨ੍ਹਾਂ ਵਿਚੋਂ 9 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲ ਰਹੀਆਂ ਸਨ ਜਿਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ 30000 ਦੇ ਜੁਰਮਾਨਾ ਕੀਤਾ ਗਿਆ ਹੈ।

ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ। ਜ਼ਰੂਰੀ ਵਸਤਾਂ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ ਸ਼ਿਕਾਇਤਾਂ ਮਿਲੀਆਂ ਸਨ ਜਿਨ੍ਹਾਂ ਤੇ ਕਾਰਵਾਈ ਕਰਦਿਆਂ ਸੂਬੇ ਭਰ ਵਿਚ ਵੱਖ-ਵੱਖ ਥਾਵਾਂ ਤੇ ਛਾਪਾਮਾਰੀ ਕੀਤੀ ਗਈ। ਜਿਸ ਦੋਰਾਨ 9 ਦੁਕਾਨਦਾਰਾਂ ਉਤੇ ਵੱਧ ਕੀਮਤ ਵਸੂਲ ਕਰਨ ਦੇ ਮਾਮਲੇ ਵਿਚ ਮੈਟਰੋਲਜੀ ਐਕਟ 2009 ਅਧੀਨ ਜੁਰਮਾਨਾ ਕੀਤਾ ਗਿਆ।

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ  ਵਿਭਾਗ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ। ਜ਼ਰੂਰੀ ਵਸਤਾਂ ਰਾਹੀਂ ਮੁਨਾਫ਼ਾਖੋਰੀ ਨੂੰ ਰੋਕਣ ਛਾਪਾਮਾਰੀ ਦੀ ਕਾਰਵਾਈ ਭਵਿੱਖ ਵਿੱਚ ਜਾਰੀ ਰਹੇਗੀ ਤੇ ਜੇਕਰ ਕੋਈ ਵੱਧ ਕੀਮਤ ਵਸੂਲ ਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।