Connect with us

Community

ਡੀਜ਼ਲ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਤੇ ਹਰਸਿਮਰਤ ਬਾਦਲ ਦਾ ਫੂਕਿਆ ਪੁਤਲਾ

Published

on

ਨਾਭਾ, 17 ਜੂਨ (ਭੁਪਿੰਦਰ ਸਿੰਘ): ਦੇਸ਼ ਅੰਦਰ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਣ ਨਾਲ ਜਿੱਥੇ ਲੋਕਾਂ ਵਿਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਉੱਥੇ ਹੀ ਕਿਸਾਨ ਵੀ ਦੁਖੀ ਵਿਖਾਈ ਦੇ ਰਹੇ ਹਨ। ਜਿਸ ਦੇ ਤਹਿਤ ਨਾਭਾ ਵਿਖੇ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਸੁਤੰਤਰਤਾ ਤੇ ਕੌਮੀ ਪ੍ਰਧਾਨ ਪਰਮਜੀਤ ਸਹੋਲੀ ਦੀ ਅਗਵਾਈ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਸਿਮਰਤ ਕੌਰ ਬਾਦਲ ਦਾ ਫੂਕਿਆ ਪੁਤਲਾ ਅਤੇ ਕੀਤਾ ਪਿੱਟ ਸਿਆਪਾ।

ਜਿੱਥੇ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਗਿਰਦੀਆਂ ਜਾਰੀ ਹਨ। ਉੱਥੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ਲੋਕਾਂ ਉੱਤੇ ਵਾਧੂ ਭਾਰ ਪਾਇਆ ਜਾ ਰਿਹਾ ਹੈ।

ਜਿਸ ਦੇ ਤਹਿਤ ਨਾਭਾ ਵਿਖੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਵੱਲੋਂ ਆਪਣੇ ਸਾਥੀਆਂ ਸਮੇਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਪ੍ਰਦਰਸ਼ਨਕਾਰੀਆਂ ਵੱਲੋਂ ਨਾਭਾ ਦੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਤੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ ਅਸੀਂ ਇਸ ਕਰਕੇ ਅੱਜ ਪੁਤਲੇ ਫੂਕ ਰਹੇ ਹਾਂ ਕਿਉਂਕਿ ਲਗਾਤਾਰ ਜੋ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਚੁੱਪੀ ਹੀ ਧਾਰੀ ਹੋਈ ਹੈ ਅਤੇ ਦੂਜੇ ਪਾਸੇ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਵੱਲੋਂ ਪੰਜਾਬੀਆਂ ਨੂੰ ਜੋ ਉਜਾੜਿਆ ਜਾ ਰਿਹੈ। ਉਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਚੁੱਪੀ ਧਾਰੀ ਹੋਈ ਹੈ ਅਤੇ ਅਸੀਂ ਇਹ ਲਗਾਤਾਰ ਵਿਰੋਧ ਕਰਦੇ ਰਹਾਂਗੇ।

ਇਸ ਮੌਕੇ ਤੇ ਨਾਭਾ ਦੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਨੇ ਕਿਹਾ ਕਿ ਇਹ ਮੰਗ ਪੱਤਰ ਅਸੀਂ ਪੰਜਾਬ ਦੇ ਮੁੱਖ ਮੰਤਰੀ ਕੋਲ ਪਹੁੰਚਾ ਦੇਵਾਂਗੇ।