India
ਸਿਹਤ ਵਿਭਾਗ ਵਿੱਚ ਤੈਨਾਤ ਠੇਕਾ ਅਧਾਰਿਤ ਪੈਰਾ ਮੈਡੀਕਲ ਕਾਮਿਆਂ ਵੱਲੋ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਤਰਨਤਾਰਨ, 12 ਮਈ(ਪਵਨ ਸ਼ਰਮਾ): ਤਰਨਤਾਰਨ ਵਿਖੇ ਸਿਹਤ ਵਿਭਾਗ ਵਿੱਚ ਤੈਨਾਤ ਠੇਕਾ ਅਧਾਰਿਤ ਪੈਰਾਂ ਮੈਡੀਕਲ ਵਰਕਰ ਯੂਨੀਅਨ ਦੀ ਅਗਵਾਈ ਕਾਮਿਆਂ ਵੱਲੋ ਨੋਕਰੀ ‘ਤੇ ਪੱਕਿਆ ਕਰਨ ਦੀ ਮੰਗ ਨੂੰ ਲੈ ਕੇ ਸਥਾਨਕ ਸਿਵਲ ਸਰਜਨ ਦਫਤਰ ਦੇ ਬਾਹਰ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪੈਰਾ ਮੈਡੀਕਲ ਕਰਮਚਾਰੀਆਂ ਨੇ ਸਰਕਾਰ ਦੀਆ ਮੁਲਾਜਮ ਮਾਰੂ ਨੀਤੀਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪੈਰਾ ਮੈਡੀਕਲ ਕਾਮਿਆਂ ਨੇ ਸਰਕਾਰ ਖਿਲਾਫ ਸਖਤ ਰੁੱਖ ਅਪਨਾਉਦਿਆਂ ਸਰਕਾਰ ਨੂੰ ਐਲਟੀਮੇਟਮ ਦੇਂਦਿਆ ਕਿਹਾ ਹੈ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹਨਾਂ ਵੱਲੋ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਛੇੜਿਆ ਜਾਵੇਗਾ।