ਚੰਡੀਗੜ੍ਹ : ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ 9 ਵੇਂ ਦਿਨ ਵੀ ਜਾਰੀ ਹੈ ਅਤੇ ਠੇਕਾ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਅੱਜ ਹੜਤਾਲੀ ਕਰਮਚਾਰੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਅੰਤਿਮ ਫੈਸਲਾ ਲਏ ਜਾਣ ਤੋਂ ਬਾਅਦ ਹੜਤਾਲ ਖੁੱਲ੍ਹ ਸਕਦੀ ਹੈ।