Punjab
ਪਰਾਲੀ ਸੜਨ ਦੇ ਖ਼ਤਰੇ ਨਾਲ ਨਜਿੱਠਣ ਲਈ ਸਬ-ਡਵੀਜਨ ਰਾਜਪੁਰਾ ਵਿਖੇ ਕੰਟਰੋਲ ਰੂਮ ਸਥਾਪਤ

ਰਾਜਪੁਰਾ:
ਉਪ ਮੰਡਲ ਮੈਜਿਸਟਰੇਟ ਡਾ. ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਸਬੰਧੀ ਸੁਚੇਤ ਕਰਨ ਲਈ ਸਬ ਡਵੀਜ਼ਨ ਰਾਜਪੁਰਾ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਥੇ ਕਿਸਾਨ ਮਸ਼ੀਨਰੀ ਸਬੰਧੀ ਜਾਣਕਾਰੀ ਅਤੇ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਸਬੰਧੀ ਆਮ ਲੋਕ ਸੂਚਨਾ ਦੇ ਸਕਣਗੇ।
ਉਨ੍ਹਾਂ ਦੱਸਿਆ ਕਿ ਕਿਸਾਨ ਫ਼ੋਨ ਨੰਬਰ 76961-25302 ਉਤੇ ਸੰਪਰਕ ਕਰ ਸਕਦੇ ਹਨ ਜਾਂ ਫੇਰ ਦਫ਼ਤਰ ਤਹਿਸੀਲਦਾਰ ਰਾਜਪੁਰਾ ਵਿਖੇ ਕਮਰਾ ਨੰਬਰ 203 ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਉਕਤ ਨੰਬਰ ਉਤੇ ਫ਼ੋਨ ਕਰਕੇ ਕਿਸਾਨ ਪਰਾਲੀ ਦੇ ਨਿਪਟਾਰੇਲਈ ਵਰਤੀ ਜਾਣ ਵਾਲੀ ਆਧੁਨਿਕ ਮਸ਼ੀਨਰੀ ਸਬੰਧੀ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਐਸ.ਡੀ.ਐਮ. ਨੇ ਦੱਸਿਆ ਕਿ ਜੇਕਰ ਕੋਈ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਸਬੰਧੀ ਸ਼ਿਕਾਇਤ ਵੀ ਕੰਟਰੋਲ ਰੂਮ ਨੰਬਰ 76961-25302 ਉਤੇ ਦਿੱਤੀ ਜਾ ਸਕਦੀ ਹੈ।