Connect with us

Punjab

ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਫਿਰ ਛਿੜਿਆ ਵਿਵਾਦ…

Published

on

22ਸਤੰਬਰ 2023:  ਸਿੱਖਾਂ ਦੇ ਨਾਨਕਸ਼ਾਹੀ ਕੈਲੰਡਰ ਅਤੇ ਇਸ ਵਿੱਚ ਸੋਧੀਆਂ ਤਰੀਕਾਂ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਵਿਵਾਦ ਖੜ੍ਹਾ ਹੋ ਗਿਆ ਹੈ। ਅੱਜ ਭਾਰਤ ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 22 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਪਾਕਿਸਤਾਨ ਵਿੱਚ ਇਸ ਦਿਨ ਬਾਬੇ ਨਾਨਕ ਦੀ ਬਰਸੀ ਮਨਾਈ ਜਾ ਰਹੀ ਹੈ। ਇਸ ਸਮੇਂ ਪੈਦਾ ਹੋਈ ਇਹ ਸਥਿਤੀ ਸਿੱਖ ਕੌਮ ਦੇ ਅੰਦਰੂਨੀ ਕਲੇਸ਼ ਦਾ ਨਤੀਜਾ ਬਣੀ ਹੋਈ ਹੈ।

ਬੀਤੀ ਸ਼ਾਮ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ ਤੋਂ ਬਾਬਾ ਨਾਨਕ ਜੀ ਦੀ ਬਾਰਾਤ ਨਿਕਲੀ। ਇਹ ਬਾਰਾਤ ਅੱਜ ਗੁਰਦੁਆਰਾ ਕੰਧ ਸਾਹਿਬ ਬਟਾਲਾ ਪਹੁੰਚੀ ਹੈ। 22 ਸਤੰਬਰ ਦਿਨ ਸ਼ੁੱਕਰਵਾਰ ਨੂੰ ਬਾਬਾ ਨਾਨਕ ਜੀ ਦਾ ਵਿਆਹ ਉਨ੍ਹਾਂ ਦੀ ਧਰਮ ਪਤਨੀ ਸੁਲੱਖਣੀ ਨਾਲ ਕਰਨ ਦੀ ਰਸਮ ਅਦਾ ਕੀਤੀ ਗਈ ।

ਅਜੀਬ ਗੱਲ ਇਹ ਹੈ ਕਿ ਇਸੇ ਦਿਨ ਬਾਬਾ ਨਾਨਕ ਜੀ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਇਹ ਉਹੀ ਸਥਾਨ ਹੈ ਜਿੱਥੇ ਬਾਬਾ ਨਾਨਕ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਸਨ।