Punjab
ਫਤਿਹਗੜ੍ਹ ਸਾਹਿਬ ‘ਚ ਯੂਨੀਵਰਸਿਟੀ ਦੇ ਖੇਡ ਮੁਕਾਬਲਿਆਂ ‘ਚ ਵਿਵਾਦ
ਫਤਿਹਗੜ੍ਹ ਸਾਹਿਬ ਦੇ ਅਮਲੋਹ ਵਿਖੇ ਦੇਸ਼ ਭਗਤ ਯੂਨੀਵਰਸਿਟੀ ਵਿੱਚ ਕਰਵਾਏ ਗਏ ਆਲ ਇੰਡੀਆ ਯੂਨੀਵਰਸਿਟੀ ਖੇਡ ਮੁਕਾਬਲਿਆਂ ਦੌਰਾਨ ਨਤੀਜੇ ਬਦਲਣ, ਭੇਦਭਾਵ ਅਤੇ ਬਦਸਲੂਕੀ ਦੇ ਦੋਸ਼ ਲੱਗਣ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ।
ਉਨ੍ਹਾਂ ਦਾ ਕਹਿਣਾ ਹੈ ਕਿ ਰੈਫਰੀਆਂ ਨੂੰ ਪ੍ਰਭਾਵਿਤ ਕਰਕੇ ਸਕੋਰ ਸ਼ੀਟ ਵਿੱਚ ਤਬਦੀਲੀ ਕੀਤੀ ਗਈ, ਜਿਸ ਕਾਰਨ ਨਤੀਜਿਆਂ ਉਤੇ ਅਸਰ ਪਿਆ। ਖਿਡਾਰੀਆਂ ਨੇ ਇਸ ਸਾਰੇ ਮਾਮਲੇ ਨੂੰ ਖੇਡ ਭਾਵਨਾ ਖ਼ਿਲਾਫ ਦੱਸਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਮਾਮਲਾ ਉਸ ਵੇਲੇ ਹੋਰ ਗੰਭੀਰ ਹੋ ਗਿਆ ਜਦੋਂ ਇੱਕ ਮਹਿਲਾ ਖਿਡਾਰੀ ਨਾਲ ਬਦਸਲੂਕੀ ਅਤੇ ਕੁੱਟਮਾਰ ਦੇ ਦੋਸ਼ ਲਾਏ ਗਏ। ਇਸ ਘਟਨਾ ਤੋਂ ਬਾਅਦ ਖਿਡਾਰੀਆਂ ਵਿੱਚ ਰੋਸ਼ ਵਧ ਗਿਆ ਅਤੇ ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ। ਦੇਸ਼ ਭਰ ਤੋਂ ਆਏ ਖਿਡਾਰੀਆਂ ਦਾ ਕਹਿਣਾ ਹੈ ਕਿ ਜ਼ਿੰਮੇਵਾਰ ਅਧਿਕਾਰੀ ਇਸ ਮਾਮਲੇ ਉਤੇ ਕੋਈ ਸਪਸ਼ਟ ਜਵਾਬ ਨਹੀਂ ਦੇ ਰਹੇ, ਜਿਸ ਕਾਰਨ ਉਨ੍ਹਾਂ ਵਿੱਚ ਅਸੁਰੱਖਿਆ ਅਤੇ ਨਾਰਾਜ਼ਗੀ ਦੀ ਭਾਵਨਾ ਵਧ ਰਹੀ ਹੈ
