Uncategorized
ਚੰਡੀਗੜ੍ਹ ਦੇ ਮੇਅਰ ਚੋਣ ‘ਤੇ ਵਿਵਾਦ, ਮਾਮਲੇ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ

20 ਜਨਵਰੀ 2024: ਮੇਅਰ ਦੀ ਚੋਣ ਮੁਲਤਵੀ ਹੋਣ ਤੋਂ ਬਾਅਦ ਡੀਸੀ ਨੇ ਹੁਕਮ ਜਾਰੀ ਕਰਦਿਆਂ ਕਿਹਾ ਸੀ ਕਿ ਹੁਣ ਇਹ ਚੋਣ 6 ਫਰਵਰੀ ਨੂੰ ਕਰਵਾਈ ਜਾਵੇਗੀ,ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੌਂਸਲਰਾਂ ਨੇ ਸਾਂਝੇ ਤੌਰ ’ਤੇ ਡੀਸੀ ਦੇ ਇਸ ਹੁਕਮ ਖ਼ਿਲਾਫ਼ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ| ਅੱਜ ਹਾਈਕੋਰਟ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗਾ, ਇਸ ਮਾਮਲੇ ਵਿੱਚ ਕਾਂਗਰਸ ਅਤੇ ‘ਆਪ’ ਪਾਰਟੀ ਨੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਜਲਦੀ ਕਰਵਾਉਣ ਦੀ ਅਪੀਲ ਕੀਤੀ, ਚੋਣਾਂ ਮੁਲਤਵੀ ਕਰਨ ਦੀ ਪਟੀਸ਼ਨ ‘ਤੇ 23 ਜਨਵਰੀ ਨੂੰ ਸੁਣਵਾਈ ਹੋਵੇਗੀ, ਦੱਸ ਦਈਏ ਕਿ ਗਠਜੋੜ ਦੇ ਚੰਡੀਗੜ੍ਹ ਦੇ ਮੇਅਰ ਉਮੀਦਵਾਰ ਕੁਲਦੀਪ ਕੁਮਾਰ ਨੇ ਚੋਣਾਂ ਮੁਲਤਵੀ ਹੋਣ ਤੋਂ ਬਾਅਦ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਇਸ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ| ਇੱਕ ਪਟੀਸ਼ਨ ਚੋਣਾਂ ਨੂੰ ਮੁਲਤਵੀ ਕਰਨ ਦੇ ਖਿਲਾਫ ਸੀ ਅਤੇ ਦੂਜੀ ਪਟੀਸ਼ਨ ਡੀਸੀ ਦੇ ਹੁਕਮਾਂ ਖਿਲਾਫ ਹੈ|