Connect with us

Punjab

ਪਟਨਾ ਮਾਲ ‘ਚ ਗੁਰੂ ਸਾਹਿਬ ਦੀ ਮੂਰਤੀ ਨੂੰ ਲੈ ਕੇ ਹੋਇਆ ਵਿਵਾਦ ਖੜ੍ਹਾ,ਸਿੱਖ ਆਗੂਆਂ ਨੇ ਕਿਹਾ- ਧਰਮ ‘ਚ ਮੂਰਤੀ ਪੂਜਾ ਦੀ ਮਨਾਹੀ

Published

on

ਜਲੰਧਰ:ਪਟਨਾ ਦੇ ਇੱਕ ਸ਼ਾਪਿੰਗ ਮਾਲ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਮੂਰਤੀ ਲਗਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਉਥੇ ਹੀ ਸਿੱਖ ਧਰਮ ਨਾਲ ਜੁੜੇ ਆਗੂਆਂ ਨੇ ਇਸ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸਿੱਖ ਧਾਰਮਿਕ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਧਰਮ ਵਿੱਚ ਮੂਰਤੀ ਪੂਜਾ ਦੀ ਮਨਾਹੀ ਹੈ ਤਾਂ ਫਿਰ ਗੁਰੂ ਸਾਹਿਬ ਦੀ ਮੂਰਤੀ ਕਿਸ ਹੈਸੀਅਤ ਨਾਲ ਮਾਲ ਵਿੱਚ ਸਥਾਪਿਤ ਕੀਤੀ ਗਈ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਲ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

पटना का अंबुजा माल।

ਸਿੱਖ ਆਗੂਆਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਸਿੱਖ ਧਰਮ ਨਾਲ ਜੁੜੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਸਾਰਾ ਕੰਮ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਬਠਿੰਡਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਇਹ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।

Image

ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀ ਮਰਿਆਦਾ ਵਿਰੁੱਧ ਕੰਮ ਕਰਨ ਵਾਲਿਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਬੁੱਤ ਹਟਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਨੂੰ ਪ੍ਰਮਾਤਮਾ ਦੇ ਨਿਰਾਕਾਰ ਰੂਪ ਬਾਰੇ ਦੱਸਦੇ ਹਨ। ਇਸੇ ਕਰਕੇ ਸਿੱਖ ਪਰੰਪਰਾ ਵਿੱਚ ਮੂਰਤੀ ਪੂਜਾ ਦੀ ਮਨਾਹੀ ਹੈ।