Connect with us

Punjab

ਰਾਘਵ ਪਰਿਣੀਤੀ ਦੀ ਮੰਗਣੀ ਮੌਕੇ ਕਪੂਰਥਲਾ ਹਾਊਸ ‘ਚ ਜਥੇਦਾਰ ਦੇ ਪੁੱਜਣ ‘ਤੇ ਵਿਵਾਦ, ਵਲਟੋਹਾ ਨੇ ਕਿਹਾ-ਕੌਮ ਦਾ ਗੁਰੂ ਰਾਖਾ

Published

on

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੁੱਜਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਿੱਥੇ ਸੋਸ਼ਲ ਮੀਡੀਆ ‘ਤੇ ਟਰੋਲ ਕੀਤਾ ਜਾ ਰਿਹਾ ਹੈ, ਉੱਥੇ ਹੀ ਹੁਣ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਵੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਈ ਹੈ।

ਗੌਰਤਲਬ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਕਈ ਵਾਰ ਟਵਿੱਟਰ ‘ਤੇ ਵਿਵਾਦ ਜਾਰੀ ਹੈ। ਕੁਝ ਦਿਨ ਪਹਿਲਾਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਵਾਦ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦਾ ਇੱਕ ਟਵੀਟ, ਜੋ ਸੀਐਮ ਭਗਵੰਤ ਮਾਨ ਲਈ ਸੀ, ਨੂੰ ਡਿਲੀਟ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਜਦੋਂ ਗਿਆਨੀ ਹਰਪ੍ਰੀਤ ਸਿੰਘ ਦਿੱਲੀ ਸਥਿਤ ਕਪੂਰਥਲਾ ਹਾਊਸ ਪੁੱਜੇ ਤਾਂ ਉਨ੍ਹਾਂ ਦੀ ਮੌਜੂਦਗੀ ‘ਤੇ ਸਵਾਲ ਖੜ੍ਹੇ ਹੋ ਗਏ।

ਸਗਾਈ ਦੀ ਰਸਮ ਗਿਆਨੀ ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਹੋਈ।
ਗਿਆਨੀ ਹਰਪ੍ਰੀਤ ਸਿੰਘ ਸ਼ਾਮ ਨੂੰ ਹੀ ਕਪੂਰਥਲਾ ਹਾਊਸ ਪੁੱਜੇ ਸਨ। ਪਹਿਲਾਂ ਸੁਖਮਨੀ ਸਾਹਿਬ ਦਾ ਪਾਠ ਹੋਇਆ। ਇਸ ਦੇ ਨਾਲ ਹੀ ਸੁਣਨ ਵਿਚ ਆਇਆ ਹੈ ਕਿ ਸੰਸਦ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਸਗਾਈ ਦੀ ਰਸਮ ਗਿਆਨੀ ਹਰਪ੍ਰੀਤ ਸਿੰਘ ਦੀ ਦੇਖ-ਰੇਖ ‘ਚ ਸੰਪੰਨ ਹੋ ਗਈ।

ਵਿਰਸਾ ਸਿੰਘ ਵਲਟੋਹਾ ਨੇ ਇਤਰਾਜ਼ ਪ੍ਰਗਟ ਕੀਤਾ
ਗਿਆਨੀ ਹਰਪ੍ਰੀਤ ਸਿੰਘ ਦੇ ਦਿੱਲੀ ਪਹੁੰਚਣ ‘ਤੇ ਕੁਝ ਸਿੱਖ ਜਥੇਬੰਦੀਆਂ ਨੇ ਇਤਰਾਜ਼ ਜਤਾਇਆ ਹੈ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਕਿਹਾ- ਸਤਿਕਾਰਯੋਗ ਜਥੇਦਾਰ ਸਾਹਿਬ! ਮੇਰੇ ਵਰਗਾ ਨਿਮਾਣਾ ਸਿੱਖ ਅੱਜ ਦੁਖੀ ਹੈ। ਗੁਰੂ ਕੌਮ ਦਾ ਰਖਵਾਲਾ ਹੈ।