Connect with us

Punjab

ਤਾਰਕ-ਮਹਿਤਾ ਦਾ ਉਲਟਾ ਚਸ਼ਮਾ ਨੂੰ ਲੈ ਕੇ ਹੋਇਆ ਵਿਵਾਦ ਖੜ੍ਹਾ

Published

on

13ਅਕਤੂਬਰ 2023: ਮਸ਼ਹੂਰ ਟੀਵੀ ਸੀਰੀਅਲ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਨੂੰ ਲੈ ਕੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ। ਨਾਟਕ ਦੇ ਵਿਚ ਇੱਕ ਸੀਨ ਦਿਖਾਇਆ ਗਿਆ ਹੈ ਜਿਥੇ ਹੁਣ ਸਿੱਖ ਜਥੇਬੰਦੀਆਂ ਦੇ ਵੱਲੋਂ ਇਤਰਾਜ਼ ਜਤਾਇਆ ਜਾ ਰਿਹਾ ਹੈ| ਦੱਸ ਦੇਈਏ ਕਿ ਨਾਟਕ ਦੇ ਵਿਚ ਇੱਕ ਸਿੱਖ ਨੌਜਵਾਨ ਦੇ ਗਲ ਵਿੱਚ ਟਾਇਰ ਪਾ ਦਿੱਤੇ ਜਾਣ ਦਾ ਦ੍ਰਿਸ਼ ਦਿਖਾਇਆ ਗਿਆ ਹੈ। ਜਿਸ ‘ਤੇ ਸਿੱਖ ਜਥੇਬੰਦੀਆਂ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਡਰਾਮੇ ਵਿੱਚ ਇੱਕ ਸਿੱਖ ਵਿਅਕਤੀ ਦੇ ਗਲੇ ਵਿੱਚ ਟਾਇਰ ਪਾਏ ਜਾਣ ਦੇ ਸੀਨ ਨੂੰ ਫਿਲਮਾ ਕੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਯਾਦ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਓਥੇ ਹੀ ਸਿੱਖ ਜਥੇਬੰਦੀਆਂ ਨੇ ਦੋਸ਼ ਲਗਾਇਆ ਹੈ ਕਿ ਇਹ ਸਭ ਜਾਣਬੁੱਝ ਕੇ ਕੀਤਾ ਗਿਆ।