Punjab
ਪੰਜਾਬ ਕਿਸਾਨ ਯੂਨੀਅਨ ਵੱਲੋਂ ਗੁਰਦਾਸਪੁਰ ਵਿਖੇ ਕੀਤੀ ਗਈ ਕਨਵੈਨਸ਼ਨ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਹੋਏ ਸ਼ਾਮਿਲ
ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂਪੂਰੀਆਂ ਨਾਂ ਹੋਣ ਕਾਰਨ ਅੱਜ ਗੁਰਦਾਸਪੁਰ ਵਿਖੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਇਕ ਕਨਵੈਨਸ਼ਨ ਕਰਵਾਈ ਗਈ ਜਿਸ ਵਿਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਇਸ ਮੌਕੇ ਤੇ ਸੰਬੋਧਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਸਨ ਉਹ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ ਜਿਸ ਕਰਕੇ ਅੱਜ ਇਕ ਕੈਨਵੇਸ਼ਨ ਕਰ ਸੰਘਰਸ਼ ਦੀ ਅਗਲੀ ਰਣਨੀਤੀ ਬਣਾਈ ਹੈ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨੀ ਸੰਘਰਸ਼ ਦੌਰਾਨ ਜੋ ਮੰਗਾਂ ਮੰਨੀਆਂ ਸਨ ਉਹ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ ਕੇਂਦਰ ਸਰਕਾਰ ਵੱਲੋਂ ਨਾ ਐਮਐਸਪੀ ਦੀ ਗਰੰਟੀ ਦਿੱਤੀ ਗਈ ਹੈ ਅਤੇ ਨਾ ਹੀ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਗਈ ਹੈ ਸਗੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ ਅਤੇ ਅਜੇ ਤੱਕ ਉਸ ਨੂੰ ਮੰਤਰੀ ਪਦ ਤੋਂ ਵੀ ਨਹੀਂ ਹਟਾਇਆ ਗਿਆ ਜਿਸ ਕਰਕੇ ਕਿਸਾਨਾਂ ਦੇ ਵਿੱਚ ਰੋਸ ਦੀ ਲਹਿਰ ਵਧਦੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਅੱਜ ਇਹ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾਈ ਗਈ ਹੈ ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਦੇਸ਼ ਵਿਰੋਧੀ ਫ਼ੈਸਲੇ ਲੈ ਰਹੀ ਹੈ ਅਤੇ ਹੁਣ ਚਿੱਪ ਵਾਲੇ ਮੀਟਰ ਲਗਾ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਜੋ ਵੀ ਕਿਸਾਨ ਵਿਰੋਧੀ ਫੈਸਲੇ ਹੋਣਗੇ ਉਨ੍ਹਾਂ ਦੇ ਖਿਲਾਫ ਸੰਘਰਸ਼ ਕਰਦੇ ਰਹਿਣਗੇ