Connect with us

Punjab

ਤਕਨੀਕੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੇ ਹੁਨਰ ਵਿਕਾਸ ਲਈ ਉਦਯੋਗਿਕ ਇਕਾਈਆਂ ਦਾ ਸਹਿਯੋਗ ਜ਼ਰੂਰੀ : ਵਧੀਕ ਡਾਇਰੈਕਟਰ

Published

on

ਪਟਿਆਲਾ: ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਵੱਲੋਂ ਤਕਨੀਕੀ ਸਿੱਖਿਆ ਨੂੰ ਹੋਰ ਮਿਆਰੀ ਅਤੇ ਸਮੇਂ ਦੇ ਹਾਣ ਦਾ ਬਣਾਉਣ ਲਈ ਉਦਯੋਗਿਕ ਇਕਾਈਆਂ ਦੀ ਸ਼ਮੂਲੀਅਤ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦਰਸ਼ਨ ਸਿੰਘ ਸਿੱਧੂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਨੇ ਪ੍ਰਧਾਨਗੀ ਕੀਤੀ।

ਇਸ ਮੌਕੇ ਬੋਲਦਿਆਂ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦਰਸ਼ਨ ਸਿੰਘ ਸਿੱਧੂ ਨੇ ਕਿਹਾ ਕਿ ਤਕਨੀਕੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀ ਦੇ ਹੁਨਰ ਵਿਕਾਸ ਨੂੰ ਉਦਯੋਗਿਕ ਇਕਾਈਆਂ ਦੀ ਮੰਗ ਅਨੁਸਾਰ ਵਿਕਸਤ ਕਰਨ ਲਈ ਉਦਯੋਗਿਕ ਇਕਾਈਆਂ ਨਾਲ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਇਕਾਈਆਂ ਨਾਲ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਵੱਲੋਂ ਵੀ ਉਦਯੋਗ ਦੇ ਵਿੱਚ ਭਵਿੱਖ ਦੇ ਟੀਚਿਆਂ ਨੂੰ ਮੁੱਖ ਰੱਖ ਕੇ ਸਿਲੇਬਸ ਵਿੱਚ ਸੋਧ ਕੀਤੀ ਜਾ ਰਹੀ ਹੈ।

ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਨੇ ਸੰਸਥਾ ਦੇ ਅਕਾਦਮਿਕ ਅਤੇ ਪਲੇਸਮੈਂਟ ਰਿਪੋਰਟ ਨੂੰ ਅਧਿਕਾਰੀਆਂ ਅਤੇ ਉਦਯੋਗਿਕ ਇਕਾਈਆਂ ਦੇ ਮੁਖੀਆਂ ਨਾਲ ਸਾਂਝਾ ਕੀਤਾ ਅਤੇ ਕਾਲਜ ਦੇ ਵਿਦਿਆਰਥੀਆਂ ਦੀ ਟ੍ਰੇਨਿੰਗ ਅਤੇ ਪਲੇਸਮੈਂਟ ਲਈ ਸਹਿਯੋਗ ਮੰਗਿਆ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪਟਿਆਲਾ ਇੰਡਸਟਰੀਜ਼ ਐਸੋਸੀਏਸ਼ਨ, ਫੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ, ਪਟਿਆਲਾ ਚੈਂਬਰ ਆਫ਼ ਇੰਡਸਟਰੀ, ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਚਰ, ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ, ਐਮ.ਐਸ.ਐਮ.ਦੀ ਪਟਿਆਲਾ, ਮਨਿਸਟਰੀ ਆਫ਼ ਮਾਈਕਰੋ ਅਤੇ ਸਮਾਲ ਮੀਡੀਆ ਇੰਟਰਪ੍ਰਾਈਜ਼ਰ, ਰਾਜਪੁਰਾ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ, ਜੁਆਇੰਟ ਐਸੋਸੀਏਸ਼ਨ ਆਫ਼ ਇੰਡਸਟਰੀ ਮੈਡੀਕਲ ਲੈਬਾਰਟਰੀ, ਫੈਡਰਲ ਮੁਗਲ ਪਟਿਆਲਾ, ਇੰਡਸਟਰੀਅਲ ਫੋਕਲ ਪੁਆਇੰਟ ਪਟਿਆਲਾ, ਆਰਕੀਟੈਕਚਰ ਐਸੋਸੀਏਸ਼ਨ ਅਤੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਆਈ.ਟੀ.ਆਈ ਪਟਿਆਲਾ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਪੇਸ਼ ਕੀਤੇ।

ਐਸੋਸੀਏਸ਼ਨ ਵੱਲੋਂ ਆਰਕੀਟੈਕਟ ਰਾਜਿੰਦਰ ਸਿੰਘ ਸੰਧੂ ਚੇਅਰਮੈਨ ਆਰਕੀਟੈਕਚਰ ਐਸੋਸੀਏਸ਼ਨ ਨੇ ਵਿਭਾਗ ਦੀ ਇਸ ਪਹਿਲ ਕਦਮੀ ਨੂੰ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਮੀਲ ਪੱਥਰ ਦੱਸਿਆ। ਇਸ ਮੌਕੇ ਕਾਲਜ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੇ ਸਿਲੇਬਸ ਵਿੱਚ ਇੰਡਸਟਰੀ ਦੀ ਮੰਗ ਅਨੁਸਾਰ ਸੋਧ ਲਈ ਨੁਕਤੇ ਸਾਂਝੇ ਕੀਤੇ।ਕਾਲਜ ਦੇ ਮੀਡੀਆ ਇੰਚਾਰਜ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਅੰਗਦ ਸਿੰਘ ਸੋਹੀ ਜਰਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, ਡਾ. ਅੰਕੁਸ਼ ਕਾਂਸਲ ਪ੍ਰਿੰਸੀਪਲ ਥਾਪਰ ਪੌਲੀਟੈਕਨਿਕ ਕਾਲਜ ਪਟਿਆਲਾ ਡਾ. ਬੀ.ਕੇ. ਬਾਂਸਲ ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ. ਪਟਿਆਲਾ, ਹਸਵਿੰਦਰ ਕੌਰ ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ. ਲੜਕੀਆਂ ਪਟਿਆਲਾ, ਰਾਕੇਸ਼ ਚੰਦ, ਕੱਦ ਇੰਡਸਟਰੀਜ਼ ਪਟਿਆਲਾ, ਪਰਵੇਸ਼ ਰਾਏ ਮੰਗਲਾ ਡਾਇਰੈਕਟਰ ਫੂਲਕੀਆਂ ਪ੍ਰੈੱਸ, ਐਚ. ਪੀ. ਐਸ. ਲਾਂਬਾ ਐਮ. ਡੀ. ਚੇਅਰਮੈਨ ਚੀਰ ਫੂਡਜ਼, ਹੈਪੀ ਕਸ਼ਯਪ ਫੈਡਰਲ ਮੁਗਲ, ਆਰਕੀਟੈਕਟ ਐਲ.ਆਰ.ਗੁਪਤਾ, ਆਰਕੀਟੈਕਟ ਰਾਜਿੰਦਰ ਸੰਧੂ ਚੇਅਰਮੈਨ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟ ਅਤੇ ਰਾਕੇਸ਼, ਪ੍ਰਧਾਨ ਮੈਡੀਕਲ ਲੈਬ ਐਸੋਸੀਏਸ਼ਨ ਪਟਿਆਲਾ ਨੇ ਆਪਣੇ ਵਿਚਾਰ ਸਾਂਝੇ ਕੀਤੇ।