ਜਲੰਧਰ, 28 ਅਪ੍ਰੈਲ : ਜਲੰਧਰ ‘ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਪੰਜਾਬ ਦਾ ਇਹੋ ਇਕ ਅਜਿਹਾ ਸ਼ਹਿਰ ਹੈ ਜਿੱਥੇ ਕੋਰੋਨਾ ਦੇ ਕੇਸ ਵਿੱਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ। ਇੱਥੇ ਹੁਣ ਕੋਰੋਨਾ ਦੇ 7 ਹੋਰ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਨਾਲ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 85 ਹੋ ਚੁੱਕੀ ਹੈ।