Punjab
ਪੰਜਾਬ ‘ਚ ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦਾ ਅੰਕੜਾ 176 ਤੱਕ ਪੁੱਜਾ
ਪੰਜਾਬ ‘ਚ ਕੋਰੋਨਾ ਦਾ ਕਹਿਰ ਫੈਲਿਆ ਹੋਇਆ ਹੈ। ਦਿਨੋਂ ਦਿਨ ਕੋਰੋਨਾ ਦੇ ਕੇਸ ਵੱਧ ਰਹੇ ਹਨ। ਹੁਣ ਤੱਕ ਪੰਜਾਬ ‘ਚੋਂ 176 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ਜ਼ਿਲੇ ਤੋਂ 54, ਨਵਾਂਸ਼ਹਿਰ ‘ਚ 19, ਪਠਾਨਕੋਟ ਤੋਂ 16, ਜਲੰਧਰ ਤੋਂ 24, ਹੁਸ਼ਿਆਰਪੁਰ ਤੋਂ 7, ਮਾਨਸਾ, ਅੰਮ੍ਰਿਤਸਰ ਅਤੇ ਲੁਧਿਆਣਾ ਤੋਂ 11, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਤੋਂ 2-2, ਫਰੀਦਕੋਟ ਜ਼ਿਲੇ ਤੋਂ 3, ਕਪੂਰਥਲਾ, ਫਗਵਾੜਾ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪੰਜਾਬ ‘ਚ 13 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਜਦਕਿ ਇਲਾਜ ਨਾਲ ਕਈ ਕੋਰੋਨਾ ਪੀੜਤ ਠੀਕ ਵੀ ਹੋਏ ਹਨ ਪਰ ਦੇਖਿਆ ਜਾਵੇਂ ਤਾਂ ਕੋਰੋਨਾ ਦੇ ਕੇਸ ਵੱਧ ਵੀ ਰਹੇ ਹਨ ਜੋ ਕਿ ਇਕ ਚਿੰਤਾ ਦਾ ਵਿਸ਼ਾ ਹੈ। ਇਸ ਪ੍ਰਕੋਪ ਨੂੰ ਰੋਕਣ ਲਈ ਇੱਕ ਤਰੀਕਾ ਇਹ ਹੈ ਕਿ ਤੁਸੀਂ ਆਪਣੇ ਘਰ ‘ਚ ਹੀ ਰਹੋ ਸਰਕਾਰ ਦੇ ਵੱਲੋੰ ਦਿੱਤੇ ਆਦੇਸ਼ਾਂ ਦੀ ਪਾਲਣਾ ਕਰੋ ਅਤੇ ਸਾਫ਼ ਸਫਾਈ ਨਾਲ ਖਾਣ ਪੀਣ ਵੀ ਸਹੀ ਰੱਖੋ।