Corona Virus
ਕੋਰੋਨਾ ਦਾ ਕਹਿਰ, ਫ਼ਸਲ ਦੀ ਕਟਾਈ ਦੀ ਰਫ਼ਤਾਰ ਧੀਮੀ
ਬਰਨਾਲਾ, 14 ਅਪ੍ਰੈਲ : ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਫ਼ਸਲ ਦੀ ਕਟਾਈ ਦੀ ਰਫ਼ਤਾਰ ਵੀ ਧੀਮੀ ਹੈ ।ਜਿਸ ਦਾ ਅਸਰ ਬਰਨਾਲਾ ਵਿੱਚ ਵੀ ਵੇਖਣ ਨੂੰ ਮਿਲਿਆ ਹੈ। ਕਿਸਾਨਾਂ ਨੂੰ ਲਾਕਡਾਊਨ ਕਾਰਨ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੂੰ ਕੰਬਾਇਨ ਅਤੇ ਲੇਬਰ ਮਿਲਣ ਵਿੱਚ ਦਿੱਕਤਾਂ ਪੇਸ਼ ਆ ਰਹੀਆਂ ਹਨ ਜਿਸ ਕਾਰਨ ਕਣਕ ਦੀ ਕਟਾਈ ਮਹਿੰਗੀ ਹੋ ਗਈ ਹੈ। ਜਿਸ ਨੂੰ ਦੇਖਦੇ ਹੋਏ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉੱਥੇ ਹੀ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਅਤੇ ਲੇਬਰ ਲਈ ਮਾਸਕ, ਦਸਤਾਨੇ ਤੇ ਹੋਰ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ ਨਾਲ ਹੀ ਕਣਕ ਦੀ ਅਦਾਇਗੀ ਕਿਸਾਨਾਂ ਨੂੰ 24 ਘੰਟੇ ਅੰਦਰ ਕਰਨ ਦੇ ਨਿਰਦੇਸ਼ ਦਿੱਤੇ ਹਨ।