Corona Virus
ਕੋਰੋਨਾ ਨੇ ਬੇਘਰ ਕੀਤੇ ਪ੍ਰਵਾਸੀ ਮਜ਼ਦੂਰ

28 ਮਾਰਚ : ਪੰਜਾਬ ਵਿਚ ਲਗਾਏ ਗਏ ਕਰਫਿਊ ਅਤੇ ਕੇਂਦਰ ਸਰਕਾਰ ਵੱਲੋਂ 21 ਦਿਨਾਂ ਦੀ ਤਾਲਾਬੰਦੀ ਦਾ ਪ੍ਰਵਾਸੀ ਮਜ਼ਦੂਰਾਂ ਦੇ ਰੋਜ਼ਾਨਾ ਜੀਵਨ ਤੇ ਬਹੁਤ ਪ੍ਰਭਾਵ ਪਿਆ ਹੈ, ਕੰਮ ਨਾ ਹੋਣ ਕਾਰਨ ਇਨ੍ਹਾਂ ਦੇ ਕੋਲ ਕਮਾਈ ਦਾ ਕੋਈ ਸਾਧਨ ਨਹੀਂ ਰਿਹਾ। ਜਿਸ ਕਾਰਨ ਇਹ ਮਕਾਨਾਂ ਦਾ ਕਿਰਾਇਆ ਨਹੀਂ ਦੇ ਸੁਕੇ, ਅਤੇ ਮਕਾਨ ਮਾਲਕਾਂ ਨੇ ਇਨ੍ਹਾਂ ਨੂੰ ਘਰੋਂ ਬਾਹਰ ਕੱਢ ਦਿੱਤਾ ਹੈ। ਰਹਿਣ ਲਈ ਥਾਂ ਅਤੇ ਕੰਮ ਨਾ ਹੋਣ ਕਾਰਨ ਇਹ ਪ੍ਰਵਾਸੀ ਮਜ਼ਦੂਰ ਪੈਦਲ ਹੀ ਆਪਣੇ ਘਰ ਵੱਲ ਰਵਾਨਾ ਹੋ ਗਏ। ਜਦੋਂ ਇਹ ਪੰਜਾਬ ਹਿਮਾਚਲ ਦੀ ਸਰਹੱਦ ਤੇ ਪਹੁੰਚੇ ਤਾਂ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ।
ਫਿਲਹਾਲ ਪ੍ਰਸ਼ਾਸਨ ਵੱਲੋਂ ਇਹਨਾਂ ਪ੍ਰਵਾਸੀ ਮਜ਼ਦੂਰਾਂ ਲਈ ਰਹਿਣ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ ਅਤੇ ਖਾਣ ਪੀਣ ਲਈ ਰਾਸ਼ਨ ਵੀ ਦਿੱਤਾ ਜਾ ਰਿਹਾ ਹੈ।