Connect with us

Corona Virus

ਜਲੰਧਰ ਦੇ ਮੇਅਰ ਦੇ ਕੋਰੋਨਾ ਪਾਜ਼ੀਟਿਵ ਓ ਐਸ ਡੀ ਨੇ ਪਾਇਆ ਭੰਗੜਾ

Published

on

ਜਲੰਧਰ, 24 ਅਪ੍ਰੈਲ (ਪਰਮਜੀਤ): ਜਲੰਧਰ ਨਗਰ ਨਿਗਮ ਦੇ ਮੇਅਰ ਜਗਦੀਸ਼ ਰਾਜ ਰਾਜਾ ਦੇ ਓ ਐਸ ਡੀ ਹਰਪ੍ਰੀਤ ਸਿੰਘ ਵਾਲੀਆ ਦੀ ਭੰਗੜਾ ਪਾਉਂਦੇ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਹਰਪ੍ਰੀਤ ਸਿੰਘ ਜਲੰਧਰ ਦੇ ਸਿਵਲ ਹਸਪਤਾਲ ਦੀ ਕੋਰੋਨਾ ਵਾਰਡ ਵਿੱਚ ਭੰਗੜਾ ਪਾਉਂਦਾ ਨਜ਼ਰ ਆ ਰਿਹਾ ਹੈ।
ਦਰਅਸਲ ਚਾਰ ਦਿਨ ਪਹਿਲਾਂ ਹਰਪ੍ਰੀਤ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ ਜਿਸ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਵਿੱਚ ਆਈਸੋਲੇਟ ਕੀਤਾ ਗਿਆ।


ਹਰਪ੍ਰੀਤ ਦੇ ਪਰਿਵਾਰਕ ਮੈਂਬਰ ਇਸ ਗੱਲ ਤੋਂ ਪ੍ਰੇਸ਼ਾਨ ਸੀ ਕਿ ਉਸਦੀ ਹਾਲਤ ਕਿਵੇਂ ਹੈ। ਇਸ ਲਈ ਹਰਪ੍ਰੀਤ ਨੇ ਆਪਣੇ ਪਰਿਵਾਰ ਲਈ ਅਤੇ ਕੋਰੋਨਾ ਦੇ ਮਰੀਜ਼ਾਂ ਨੂੰ ਉਤਸ਼ਾਹਿਤ ਕਰਨ ਲਈ ਭੰਗੜਾ ਕੀਤਾ ਅਤੇ ਉਸਦੀ ਵੀਡੀਓ ਆਪਣੇ ਫੇਸਬੁੱਕ ਅਕਾਊਂਟ ਉੱਤੇ ਪੋਸਟ ਕਰ ਦਿੱਤੀ ਜੋ ਕਿ ਬਹੁਤ ਵਾਇਰਲ ਹੋ ਰਹੀ ਹੈ।

Continue Reading
Click to comment

Leave a Reply

Your email address will not be published. Required fields are marked *