Punjab
ਹੁਸ਼ਿਆਰਪੁਰ ਨਾਲ ਸਬੰਧਿਤ ਕੋਰੋਨਾ ਪੀੜ੍ਹਤ ਦੀ ਹੋਈ ਮੌਤ
ਅੰਮ੍ਰਿਤਸਰ, 05 ਮਈ(ਮਲਕੀਤ ਸਿੰਘ): ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ, ਆਏ ਦਿਨ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਰਹੀ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿਥੇ ਹੁਸ਼ਿਆਰਪੁਰ ਦੇ 55 ਸਾਲਾਂ ਮਹੇਸ਼ ਨਾਂਅ ਦੇ ਵਿਅਕਤੀ ਦੀ ਮੌਤ ਹੋ ਗਈ ਹੈ।
ਦਰਅਸਲ ਮਹੇਸ਼ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਸੀ, ਅਤੇ ਕੋਰੋਨਾ ਨਾਲ ਲੜਾਈ ਲੜ ਰਿਹਾ ਸੀ। ਡਾਕਟਰਾਂ ਮੁਤਾਬਿਕ ਮਹੇਸ਼ ਵੈਂਟੀਲੇਟਰ ‘ਤੇ ਸੀ, ਅਤੇ ਉਹ ਇੱਥੇ ਹੀ ਕੋਰੋਨਾ ਤੋਂ ਜ਼ਿੰਦਗੀ ਦੀ ਜੰਗ ਹਾਰ ਗਿਆ। ਪੰਜਾਬ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ।