India
ਹੁਸ਼ਿਆਰਪੁਰ ‘ਚ ਨੌਜਵਾਨ ਦੀ ਰਿਪੋਰਟ ਆਈ ਪਾਜ਼ੀਟਿਵ
25 ਮਾਰਚ : ਚੀਨ ਦੇ ਵੁਹਾਨ ਤੋਂ ਫੈਲੇ ਕੋਰੋਨਾ ਵਾਇਰਸ ਦੇ ਕਹਿਰ ਨੇ ਹੁਣ ਸਮੁੱਚੀ ਦੁਨੀਆ ਨੂੰ ਲਪੇਟ ਵਿਚ ਲੈ ਲਿਆ ਹੈ। ਇਹ ਅੰਕੜੇ ਐਨੀ ਤੇਜ਼ੀ ਨਾਲ ਵਧ ਰਹੇ ਹਨ ਕਿ ਹਰ ਤੀਜੇ ਦਿਨ ਮੌਤਾਂ ਦੀ ਗਿਣਤੀ ਦੁਗਣੇ ਤੋਂ ਵੀ ਵਧੇਰੇ ਹੋ ਰਹੀ ਹੈ। ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ‘ਚ ਦੂਸਰੇ ਕੋਰੋਨਾ ਵਾਇਰਸ ਦੇ ਮਰੀਜ਼ ਦੀ ਅੱਜ ਪੁਸ਼ਟੀ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਨਵਾਂ ਸ਼ਹਿਰ ਦੇ ਵਿਦੇਸ਼ ਵਿਚੋਂ ਆਏ ਮ੍ਰਿਤਕ 70 ਸਾਲਾ ਬਲਦੇਵ ਸਿੰਘ ਦੇ ਸੰਪਰਕ ਵਿੱਚ ਆਏ ਪੁੱਤਰ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਗੁਰਪ੍ਰੀਤ ਸਿੰਘ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ‘ਚ ਆਈਸੋਲੇਸ਼ਨ ਵਾਰਡ ‘ਚ ਰੱਖਿਆ ਗਿਆ ਹੈ। ਸਿਹਤ ਵਿਭਾਗ ਵੱਲੋਂ ਪਿੰਡ ਮੋਰਾਂਵਾਲੀ ਅਤੇ ਨਜ਼ਦੀਕੀ ਪਿੰਡਾਂ ‘ਚ ਘਰ-ਘਰ ਜਾ ਕੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਹੁਣ ਤੱਕ 31 ਕੇਸ ਪਾਜ਼ੀਟਿਵ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ ਨਵਾਂ ਸ਼ਹਿਰ ਦੇ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ ਅਤੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਸਮੇਤ ਦੇਸ਼ ਭਰ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ।