Amritsar
ਲੜਕੀ ਦੀ ਮੌਤ ਤੋਂ ਬਾਅਦ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਅੰਮ੍ਰਿਤਸਰ, 06 ਮਈ( ਮਲਕੀਤ ਸਿੰਘ): ਗੁਰੂ ਨਗਰੀ ਅੰਮ੍ਰਿਤਸਰ ਕੋਰੋਨਾ ਦਾ ਗੜ੍ਹ ਬਣ ਰਹੀ ਹੈ। ਇਥੇ 24 ਸਾਲਾਂ ਲੜਕੀ ਦੀ ਹਸਪਤਾਲ ਵਿੱਚ ਮੌਤ ਹੋ ਗਈ। ਮ੍ਰਿਤਕ ਟੀਬੀ ਦੀ ਬਿਮਾਰੀ ਤੋਂ ਪੀੜ੍ਹਤ ਸੀ, ਜਿਸਦਾ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਸੀ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਉਸਦੇ ਕੋਰੋਨਾ ਵਾਇਰਸ ਦੇ ਸੈਂਪਲ ਲਏ ਗਏ, ਜਿਸਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸਦੇ ਨਾਲ ਪੰਜਾਬ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 25 ਹੋ ਗਈ ਹੈ।