Connect with us

Uncategorized

ਕੋਰੋਨਾ ਮਹਾਂਮਾਰੀ ਦੇ ਐਕਟਿਵ ਕੇਸਾਂ ਦਾ ਅੰਕੜਾ ਹੋਇਆ 36 ਲੱਖ ਤੋਂ ਪਾਰ

Published

on

covid 19

ਕੋਰੋਨਾ ਮਹਾਂਮਾਰੀ ਦਾ ਕਹਿਰ ਦੇਸ਼ ‘ਚ ਘੱਟਦਾ ਨਹੀਂ ਸਗੋਂ ਦਿਨ ਪ੍ਰਤੀਦਿਨ ਵੱਧਦਾ ਹੀ ਜਾ ਰਿਹਾ ਹੈ। ਇਸ ਦੌਰਾਨ ਕੋਰੋਨਾ ਮਹਾਂਮਾਰੀ ਦੇ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਇਕ ਦਿਨ ਕੋਰੋਨਾ ਮਹਾਂਮਾਰੀ ਦੇ ਇਨ੍ਹੇ ਜ਼ਿਆਦਾ ਸਾਹਮਣੇ ਆ ਗਏ ਹਨ ਕਿ ਇਸ ਨੇ ਰਿਕਾਰਡ ਕਾਇਮ ਕੀਤਾ ਹੈ। ਕੋਰੋਨਾ ਦੇ ਮਾਮਲਿਆਂ ਨੇ ਦੇਖਿਆ ਜਾਵੇ ਤਾਂ ਇਸ ਦੇ 24 ਘੰਟਿਆਂ ‘ਚ 4.14 ਲੱਖ ਨਵੇਂ ਮਾਮਲੇ ਦੀ ਪਛਾਣ ਕੀਤੀ ਗਈ ਹੈ। ਇਹ ਹੁਣ ਤਕ ਦੀ ਸਭ ਤੋਂ ਜ਼ਿਆਦਾ ਗਿਣਤੀ ਮਾਪੀ ਗਈ ਹੈ। ਪਿਛਲੇ ਦਿਨ ‘ਚ ਕੋਰੋਨਾ ਕਾਰਨ 3920 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਅਗਰ ਕੋਰੋਨਾ ਕਾਰਨ ਲੱਖਾ ਲੋਕ ਕੋਰੋਨਾ ਸੰਕ੍ਰਮਿਤ ਹੋ ਰਹੇ ਹਨ ਤਾਂ 3.28 ਲੱਖ ਲੋਕ ਠੀਕ ਵੀ ਹੋ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਇਹ ਤਿਸਰੀ ਵਾਰ ਹੈ ਕਿ ਇਕ ਦਿਨ ‘ਚ 4 ਲੱਖ ਲੋਕ ਕੋਰੋਨਾ ਸੰਕ੍ਰਮਿਤ ਨਿਕਲੇ ਹੋਣ।       

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦੇਸ਼ ‘ਚ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹਸਪਤਾਲਾਂ ‘ਚ ਬੈੱਡਾਂ ਅਤੇ ਦਵਾਈਆਂ ਦੀ ਉਪਲੱਬਧਤਾ ਦਾ ਜਾਇਜ਼ਾ ਵੀ ਲਿਆ। ਪੀਐਮਓ ਦੇ ਅਨੁਸਾਰ ਸਮੀਖਿਆ ਦੌਰਾਨ ਪ੍ਰਧਾਨ ਮੰਤਰੀ ਨੂੰ ਉਨ੍ਹਾਂ 12 ਸੂਬਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਜਿੱਥੇ 1 ਲੱਖ ਤੋਂ ਵੱਧ ਐਕਟਿਵ ਮਾਮਲੇ ਹਨ। ਪ੍ਰਧਾਨ ਮੰਤਰੀ ਨੂੰ ਉਨ੍ਹਾਂ ਜ਼ਿਲ੍ਹਿਆਂ ਬਾਰੇ ਵੀ ਦੱਸਿਆ ਗਿਆ, ਜਿੱਥੇ ਸਭ ਤੋਂ ਵੱਧ ਮੌਤਾਂ ਹੋ ਰਹੀਆਂ ਹਨ।