Corona Virus
ਫਿਰੋਜ਼ਪੁਰ ‘ਚ ਆਇਆ ਕੋਰੋਨਾ ਦਾ ਪਹਿਲਾ ਕੇਸ ਪੌਜ਼ਿਟਿਵ

ਫਿਰੋਜ਼ਪੁਰ, 17 ਅਪ੍ਰੈਲ : ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਫਿਰੋਜ਼ਪੁਰ ਵਿੱਚ ਸਾਹਮਣੇ ਆਇਆ ਹੈ। ਇੱਥੇ ਦਸਣਯੋਗ ਗੱਲ ਇਹ ਹੈ ਕਿ ਲੁਧਿਆਣਾ ਦੇ ACP ਨਾਲ ਜੋ ਗੰਨਮੈਨ ਹੁੰਦਾ ਸੀ, ਉਸਦੀ ਰਿਪੋਰਟ ਪੌਜ਼ਿਟਿਵ ਆਈ ਹੈ। ਇਹ ਗੰਨਮੈਨ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਵਾਦਾ ਭਾਈ ਦਾ ਵਸਨੀਕ ਹੈ।
ਜਾਣਕਾਰੀ ਦੇ ਅਨੁਸਾਰ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹੇ ਵਿੱਚ ਪੌਜ਼ਿਟਿਵ ਕੇਸ ਆਉਣ ਤੋਂ ਬਾਅਦ ਲੋਕਾਂ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਘਰੋਂ ਬਾਹਰ ਨਾ ਨਿਕਲਣ ਅਤੇ ਆਪਣਾ ਤੇ ਆਪਣੇ ਪਰਿਵਾਰ ਦਾ ਧਿਆਨ ਰੱਖਣ।