Corona Virus
ਕੋਰੋਨਾ ਦਾ ਹੁਣ ਤੱਕ ਦਾ ਰਿਪੋਰਟ ਕਾਰਡ

ਚੰਡੀਗੜ੍ਹ, 15 ਅਪ੍ਰੈਲ : ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਪੰਜਾਬ ਵਿੱਚ ਹੁਣ ਤੱਕ ਕੋਰੋਨਾ ਦੇ 5193 ਸ਼ੱਕੀ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਸੈਂਪਲ ਲਏ ਗਏ ਹਨ ਅਤੇ 186 ਕੇਸ ਪਾਜ਼ੀਟਿਵ ਪਾਏ ਗਏ ਹਨ, ਜਦਕਿ 4404 ਕੇਸ ਨੈਗੀਟਿਵ ਪਾਏ ਗਏ ਹਨ। 603 ਮਾਮਲੇ ਅਜਿਹੇ ਹਨ ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਸੂਬੇ ਵਿੱਚ 27 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਆਪਣੇ ਘਰ ਵਾਪਿਸ ਪਰਤੇ ਹਨ।146 ਲੋਕ ਇਸ ਮਹਾਂਮਾਰੀ ਨਾਲ ਲੜਾਈ ਲੜ ਰਹੇ ਹਨ ਅਤੇ 13 ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ।