Corona Virus
ਕਾਊਂਟਰ ਇੰਟੈਲੀਜੈਂਸ ਤੇ ਬੀ.ਐਸ.ਐਫ ਨੇ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
ਫਿਰੋਜ਼ਪੁਰ, ਪਰਮਜੀਤ ਪੰਮਾ, 25 ਜੂਨ : ਫਿਰੋਜ਼ਪੁਰ ਦੀ ਕਾਊਂਟਰ ਇੰਟੈਲੀਜੈਂਸ ਦੀ ਪੁਲਿਸ ਅਤੇ ਬੀ.ਐਸ.ਐਫ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇੱਕ ਸਾਝੇ ਸਰਚ ਅਭਿਆਨ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਦੇ ਏ.ਆਈ.ਜੀ ਅਜੇ ਮਲੂਜਾ ਨੇ ਦੱਸਿਆ ਕਿ ਉਕਤ ਤਸਕਰ ਤੋਂ ਪੁੱਛਗਿੱਛ ਦੌਰਾਨ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੀ ਪੁਲਿਸ ਨੇ ਬੀ.ਐੱਸ.ਐੱਫ਼. ਦੀ 136 ਬਟਾਲੀਅਨ ਨਾਲ ਮਿਲ ਕੇ ਤਸਕਰ ਦੀ ਨਿਸ਼ਾਨਦੇਹੀ ‘ਤੇ ਬੀ.ਓ.ਪੀ. ਸ਼ੰਮੀ ਏਰੀਏ ‘ਚ ਸਰਚ ਅਭਿਆਨ ਚਲਾਉਂਦਿਆਂ ਹੈਰੋਇਨ ਦੀਆਂ ਭਰੀਆਂ ਦੋ ਪਲਾਸਟਿਕ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ।
ਦਸ ਦਈਏ ਕਿ ਬਰਾਮਦ ਕੀਤੀ ਹੈਰੋਇਨ ਪਾਕਿਸਤਾਨੀ ਤਸਕਰ ਵਲੋਂ ਭਾਰਤੀ ਤਸਕਰ ਨੂੰ ਭੇਜੀ ਗਈ ਸੀ, ਜਿਸ ਦੀ ਕੌਮਾਂਤਰੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਬੂ ਕੀਤੇ ਤਸਕਰ ਕੋਲੋਂ ਹੋਰ ਵੀ ਪੁਛਗਿੱਛ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਉਸ ਪਾਸੋਂ ਹੋਰ ਖੁਲਾਸੇ ਵੀ ਹੋਣਗੇ।