Gurdaspur
ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਕਾਮਯਾਬੀ, 50 ਕੋਰੜ ਦੀ ਹੈਰੋਇਨ ਸਣੇ 2 ਨੌਜਵਾਨ ਕੀਤੇ ਗ੍ਰਿਫ਼ਤਾਰ

ਕਾਊਂਟਰ ਇੰਟੈਲੀਜੈਂਸ ਟੀਮ ਗੁਰਦਾਸਪੁਰ ਨੇ ਵੱਡੀ ਸਫਲਤਾ ਹਾਸਿਲ ਕੀਤੀ, 50 ਕੋਰੜ ਦੀ ਹੈਰੋਇਨ ਸਣੇ 2 ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਇਸ ਦੌਰਾਨ 2 ਪਿਸਤੌਲ, 4 ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਫੜੇ ਗਏ ਵਿਅਕਤੀ ਪਾਕਿਸਤਾਨ ਦੇ ਸੰਪਰਕ ਵਿਚ ਸਨ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 6 ਵਜੇ ਦੇ ਕਰੀਬ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਪਿੰਡ ਖੰਮਣ, ਥਾਣਾ ਦੋਰਾਂਗਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਨਾਕਾਬੰਦੀ ਕਰਦੇ ਹੋਏ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਖੰਮਣ, ਸਰਾਵਾਂ ਕਾਲਾ ਵਾਸੀ ਪਿੰਡ ਸਹੂਰ ਕਲਾਂ ਥਾਣਾ ਕਲਾਨੌਰ ਨੂੰ ਕਾਬੂ ਕੀਤਾ ਹੈ | . ਫੜੇ ਗਏ ਦੋਵਾਂ ਵਿਅਕਤੀਆਂ ਕੋਲੋਂ 10 ਪੈਕਟ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ, ਜਿਸ ਦੀ ਕੀਮਤ ਕਰੀਬ 50 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਦੋਵਾਂ ਨੂੰ ਗੁਪਤ ਟਿਕਾਣੇ ‘ਤੇ ਲੈ ਗਈ ਹੈ, ਜਿੱਥੋਂ ਜਲਦ ਹੀ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।