Punjab
ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ 4 ਮਈ ਤੱਕ ਵਧਾਈ

ਮੁਹਾਲੀ : ਡਰੱਗਜ਼ ਕੇਸ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਦਾਲਤ ਵਿੱਚ ਪੇਸ਼ੀ ਹੋਈ। ਅਦਾਲਤ ਨੇ ਮੁੜ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ 4 ਮਈ ਤੱਕ ਵਾਧਾ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ।ਉਧਰ, ਬਿਕਰਮ ਮਜੀਠੀਆ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਸੀ। ਜਿਸ ਤੋਂ ਬਾਅਦ ਅਦਾਲਤ ਵਿੱਚ ਸੁਣਵਾਈ ਹੋਈ ਸੀ।
ਉਨ੍ਹਾਂ ਦੇ ਵਕੀਲ ਨੇ ਮੁਹਾਲੀ ਕੋਰਟ ‘ਚ ਪਟੀਸ਼ਨ ਪਾਈ ਸੀ। ਜਿਸ ਵਿੱਚ ਮੁੜ ਸਪੈਸ਼ਲ ਬੈਰਕ ‘ਚ ਸ਼ਿਫ਼ਟ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ। ਜੇਲ੍ਹ ‘ਚ ਅੱਤਵਾਦੀਆਂ ਅਤੇ ਗੈਂਗਸਟਰਾਂ ਤੋਂ ਖ਼ਤਰਾ ਦੱਸਿਆ ਗਈ ਸੀ।