Connect with us

Punjab

ਓਸਮਾ ਕਾਂਡ ਮਾਮਲੇ ‘ਚ ਅਦਾਲਤ ਨੇ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਸੁਣਾਈ ਗਈ ਸਜ਼ਾ

Published

on

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਤਰਨਤਾਰਨ ਅਦਾਲਤ ਨੇ 4 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। 10 ਸਤੰਬਰ ਨੂੰ ਅਦਾਲਤ ਨੇ ਉਨ੍ਹਾਂ ਨੂੰ 12 ਸਾਲ ਪਹਿਲਾਂ ਇੱਕ ਔਰਤ ਨਾਲ ਹਮਲਾ ਕਰਨ ਅਤੇ ਛੇੜਛਾੜ ਕਰਨ ਦੇ ਦੋਸ਼ ਵਿੱਚ ਦੋਸ਼ੀ ਠਹਿਰਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ।

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੋਂ ਇਲਾਵਾ, ਜੋ ਘਟਨਾ ਸਮੇਂ ਟੈਕਸੀ ਡਰਾਈਵਰ ਸੀ, ਅਦਾਲਤ ਨੇ 5 ਪੁਲਿਸ ਮੁਲਾਜ਼ਮਾਂ ਦਵਿੰਦਰ ਕੁਮਾਰ, ਸਾਰਜ ਸਿੰਘ, ਅਸ਼ਵਨੀ ਕੁਮਾਰ, ਤਰਸੇਮ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਵੀ ਦੋਸ਼ੀ ਠਹਿਰਾਇਆ ਹੈ। ਜ਼ਿਕਰਯੋਗ ਹੈ ਕਿ ਇਹ ਪੂਰਾ ਮਾਮਲਾ 2013 ਦਾ ਹੈ। ਉਸ ਸਮੇਂ ਵਿਧਾਇਕ ਲਾਲਪੁਰਾ ਇੱਕ ਟੈਕਸੀ ਡਰਾਈਵਰ ਸੀ। ਉਸ ‘ਤੇ ਵਿਆਹ ਲਈ ਆਈ ਇੱਕ ਔਰਤ ‘ਤੇ ਹਮਲਾ ਕਰਨ ਦਾ ਦੋਸ਼ ਸੀ। ਔਰਤ ਨੇ ਟੈਕਸੀ ਡਰਾਈਵਰਾਂ ‘ਤੇ ਛੇੜਛਾੜ ਦਾ ਵੀ ਦੋਸ਼ ਲਗਾਇਆ ਸੀ।