Connect with us

Corona Virus

ਕੋਵਿਡ -19, ਇੰਗਲੈਂਡ ਦੇ ਤੇਜ਼ ਗੇਂਦਬਾਜ ਨੂੰ ਲਾਇਆ ਗਿਆ ਜੁਰਮਾਨਾ

Published

on

19 ਜੁਲਾਈ : ਜੋਫਰਾ ਆਰਚਰ ਨੂੰ ਕੋਵਿਡ -19 ਦੇ ਨਿਯਮਾਂ ਦੀ ਉਲੰਘਣਾ ਕਰਨ ਲਈ ਜੁਰਮਾਨਾ ਲਾਇਆ ਗਿਆ ਹੈ। ਜੋਫਰਾ ਨੂੰ ਕੁਝ ਦਿਨ ਪਹਿਲੇ ਅਧਿਕਾਰਤ ਲਿਖਤੀ ਤੌਰ ਤੇ ਚਿਤਾਵਨੀ ਵੀ ਦਿੱਤੀ ਗਈ ਸੀ।

ਦੱਸ ਦਈਏ ਕਿ ਕ੍ਰਿਕਟ ਬੋਰਡ (ਈਸੀਬੀ) ਨੇ ਸ਼ਨੀਵਾਰ ਨੂੰ ਇਕ ਬਿਆਨ ਵਿੱਚ ਕਿਹਾ ਕਿ ਸ਼ੁੱਕਰਵਾਰ ਸ਼ਾਮ ਨੂੰ ਸੁਣਵਾਈ ਤੋਂ ਬਾਅਦ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੋਫਰਾ ਨੂੰ ਇਹ ਸਜ਼ਾ ਦਿੱਤੀ ਗਈ ਹੈ। ਵੀਰਵਾਰ ਤੋਂ ਵੈਸਟਇੰਡੀਜ਼ ਖ਼ਿਲਾਫ਼ ਸ਼ੁਰੂ ਹੋਣ ਵਾਲੇ ਟੈਸਟ ਮੈਚ ਲਈ ਉਸਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਸ ਨੂੰ ਹੁਣ ਦੋ ਵਾਰ ਕੋਵਿਡ-19 ਦੀ ਜਾਂਚ ਕਰਵਾਉਣੀ ਪਏਗੀ ਅਤੇ ਨੈਗੇਟਿਵ ਆਉਣ ਤੋਂ ਬਾਅਦ ਹੀ ਉਹ ਮੰਗਲਵਾਰ ਨੂੰ ਟੀਮ ਦੇ ਬਾਕੀ ਮੈਂਬਰਾਂ ਵਿੱਚ ਸ਼ਾਮਲ ਹੋਣ ਦੇ ਯੋਗ ਹੋ ਸੱਕਣਗੇ।