India
ਕੋਵਿਡ-19, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੀ ਆਸਾਮੀਆਂ ਨੂੰ ਤੁਰੰਤ ਭਰ ਦਿੱਤਾ ਜਾਵੇ – CM

ਚੰਡੀਗੜ੍ਹ, 22 ਜੂਨ : ਕੋਰੋਨਾ ਮਹਾਂਮਾਰੀ ਦਾ ਕਹਿਰ ਦਿਨੋ – ਦਿਨ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਪੰਜਾਬ ਦੇ ਮੁੱਖਮੰਤਰੀ ਨੇ ਸੂਬੇ ਅੰਦਰ ਕੋਵਿਡ-19 ਦੇ ਹਾਲਾਤਾਂ ਨੂੰ ਦੇਖਦੇ ਹੋਏ ਅੱਜ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ।
ਦਸ ਦਈਏ ਕਿ ਉਹਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਭਰ ਨੂੰ ਬਹੁਤ ਨੁਕਸਾਨ ਹੋਇਆ ਹੈ ਅਤੇ ਮੈਡੀਕਲ ਸਟਾਫ਼ ਵਿੱਚ ਵੀ ਕਿਸੇ ਪ੍ਰਕਾਰ ਦੀ ਕਮੀ ਨਾ ਆਵੇ ਇਸ ਲਈ ਉਹਨਾਂ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਉਹਨਾਂ ਕਿਹਾ ਕਿ ਖਾਲ੍ਹੀ ਪਈਆਂ ਆਸਾਮੀਆਂ ਨੂੰ ਜਲਦ ਤੋਂ ਜਲਦ ਭਰ ਦਿੱਤਾ ਜਾਵੇ।