Connect with us

Punjab

ਮਿਸ਼ਨ ਫ਼ਤਿਹ ਅਧੀਨ ਕੋਵਿਡ-19 ਮੋਬਾਇਲ ਟੈਸਟਿੰਗ ਮੁਹਿੰਮ ਸ਼ੁਰੂ

ਟੈਸਟਿੰਗ ਲਈ ਅੱਗੇ ਆ ਕੇ ਕੋਰੋਨਾ ਵਾਇਰਸ ਦੀ ਚੇਨ ਤੋੜਨ ਵਿੱਚ ਸਹਾਇਤਾ ਦਿਓ : ਬਲਬੀਰ ਸਿੰਘ ਸਿੱਧੂ

Published

on

ਟੈਸਟਿੰਗ ਲਈ ਅੱਗੇ ਆ ਕੇ ਕੋਰੋਨਾ ਵਾਇਰਸ ਦੀ ਚੇਨ ਤੋੜਨ ਵਿੱਚ ਸਹਾਇਤਾ ਦਿਓ : ਬਲਬੀਰ ਸਿੰਘ ਸਿੱਧੂ
ਚੰਡੀਗੜ੍ਹ, 26 ਅਗਸਤ: ਕੋਵਿਡ -19 ਦੇ ਫੈਲਾਅ ਨੂੰ ਰੋਕਣ ਦੀ ਰਣਨੀਤੀ ਨਾਲ ਅੱਗੇ ਵਧਦਿਆਂ ਸਿਹਤ ਵਿਭਾਗ, ਲੁਧਿਆਣਾ ਵੱਲੋਂ ਹੁਣ ਲੁਧਿਆਣਾ ਸ਼ਹਿਰ ਵਿਚ ਇਕ ਮੋਬਾਈਲ ਟੈਸਟਿੰਗ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਲਈ ਵਿਸ਼ੇਸ਼ ਟੀਮਾਂ ਵਾਲੀਆਂ ਵਿਸ਼ੇਸ਼ ਵੈਨਾਂ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਕਿ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਦੀ ਘਰ-ਘਰ ਜਾ ਕੇ ਜਾਂਚ ਕਰਨਗੀਆਂ। ਇਨਾਂ ਮੋਬਾਇਲ ਟੈਸਟਿੰਗ ਵੈਨਾਂ ਦੀ ਸ਼ੁਰੂਆਤ ਨਾਲ ਲੋਕ ਆਪਣੇ ਘਰ ਵਿੱਚ ਹੀ ਖੁਦ ਦਾ ਟੈਸਟ ਕਰਵਾ ਸਕਦੇ ਹਨ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕਿਉਂਕਿ ਲੁਧਿਆਣਾ ਵਿੱਚ ਕੋਵਿਡ -19 ਦੇ ਕੇਸ ਵੱਧ ਰਹੇ ਹਨ ਇਸ ਲਈ ਅਜਿਹੇ ਕੇਸ ਜੋ ਸਾਹਮਣੇ ਨਹੀਂ ਆਏ, ਦਾ ਪਤਾ ਲਗਾਉਣ ਲਈ ਵੱਡੇ ਪੱਧਰ ’ਤੇ ਟੈਸਟਿੰਗ ਇੱਕ ਉੱਤਮ ਰਣਨੀਤੀ ਹੈ ਕਿਉਂ ਕਿ ਮੌਜੂਦਾ ਸਮੇਂ ਕੋਵਿਡ-19 ਦੇ ਤੇਜ਼ੀ ਨਾਲ ਫੈਲਣ ਦਾ ਕਾਰਨ ਇਹੀ ਕੇਸ ਹਨ ਜੋ ਸਾਹਮਣੇ ਨਹੀਂ ਆਏ। ਲੁਧਿਆਣਾ ਤੋਂ ਇਲਾਵਾ, ਮੋਬਾਇਲ ਟੈਸਟਿੰਗ ਮੁਹਿੰਮ ਅੰਮਿ੍ਰਤਸਰ ਵਿਖੇ ਵੀ ਚਲਾਈ ਜਾ ਰਹੀ ਹੈ ਅਤੇ ਟੈਸਟਿੰਗ ਸਮਰੱਥਾ ਨੂੰ ਹੁਲਾਰਾ ਦੇਣ ਲਈ ਜਲਦ ਹੀ ਇਹ ਮੁਹਿੰਮ ਪਟਿਆਲਾ ਵਿਚ ਵੀ ਸ਼ੁਰੂ ਕੀਤੀ ਜਾਏਗੀ।
ਸ. ਸਿੱਧੂ ਨੇ ਕਿਹਾ ਕਿ ਹਾਲਾਂਕਿ ਬਿਨਾਂ ਲੱਛਣਾਂ ਵਾਲੇ ਲੋਕ ਵੀ ਪਾਜ਼ੇਟਿਵ ਪਾਏ ਜਾ ਰਹੇ ਹਨ, ਪਰ ਕੋਵਿਡ ਦੇ ਪਾਜ਼ੇਟਿਵ ਅਤੇ ਨੈਗੇਟਿਵ ਵਿਅਕਤੀਆਂ ਨੂੰ ਵੱਖਰਾ ਕਰਨ ਲਈ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਦੀ ਸਖ਼ਤ ਲੋੜ ਹੈ। ਇਸ ਲਈ ਉਹਨਾਂ ਦੀ ਟੈਸਟਿੰਗ ਕਰਨਾ ਵਧੇਰੇ ਮਹੱਤਵਪੂਰਨ ਹੋ ਜਾਂਦਾ ਹੈ ਤਾਂ ਜੋ ਕਿਸੇ ਕੋਵਿਡ ਪਾਜ਼ੇਟਿਵ ਵਿਅਕਤੀ ਤੋਂ ਦੂਸਰੇ ਵਿਅਕਤੀਆਂ ਤੱਕ ਵਾਇਰਸ ਦਾ ਫੈਲਾਅ ਨਾ ਹੋਵੇ। ਹਾਲਾਂਕਿ, ਪੰਜਾਬ ਸਰਕਾਰ ਨੇ ਨਾਗਰਿਕਾਂ ਦੀ ਲੋੜ ਅਤੇ ਸਹੂਲਤ ਦੇ ਅਨੁਸਾਰ ਘਰੇਲੂ ਇਕਾਂਤਵਾਸ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਹੈ। ਇਸ ਤੋਂ ਇਲਾਵਾ, ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੇ ਕੋਈ ਵਿਅਕਤੀ ਪਾਜ਼ੇਟਿਵ ਪਾਇਆ ਜਾਂ
Continue Reading
Click to comment

Leave a Reply

Your email address will not be published. Required fields are marked *