India
ਕੋਵਿਡ-19, ਲੋਕਾਂ ਨੂੰ ਜੀਓ-ਫੈਨਸਿੰਗ ਦੁਆਰਾ ਟਰੈਕ ਕੀਤਾ ਜਾਵੇਗਾ – ਮੁੱਖਮੰਤਰੀ

ਚੰਡੀਗੜ੍ਹ, 30 ਮਈ : ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਅੱਜ ਪੰਜਾਬ ਦੇ ਮੁੱਖਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਉਹਨਾਂ ਨੇ ਸਿਹਤ, ਮੈਡੀਕਲ ਸਿੱਖਿਆ, ਸਥਾਨਕ ਸਰਕਾਰਾਂ, ਖੁਰਾਕ ਅਤੇ ਸਪਲਾਈ ਵਿਭਾਗਾਂ ਦੇ ਸਾਰੇ ਪਹਿਲੂਆਂ ਨੂੰ ਸ਼ਾਮਲ ਕਰਦੇ ਹੋਏ ਕੋਵਿਡ-19 ਸਬੰਧੀ ਵਿਸਥਾਰਪੂਰਵਕ ਸਮੀਖਿਆ ਕੀਤੀ ਹੈ। ਇਸਦੇ ਨਾਲ ਹੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਜਿਸ ਵਿਚ 76,821 ਲੋਕ ਸ਼ਾਮਲ ਹਨ ਜਿਨ੍ਹਾਂ ਨੂੰ ਜੀਓ-ਫੈਨਸਿੰਗ ਦੁਆਰਾ ਟਰੈਕ ਕੀਤਾ ਜਾ ਰਿਹਾ ਹੈ।
ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਲੋਕਾਂ ਨੂੰ ਅਪੀਲ ਹੈ ਕਿ ਉਹ ਦੱਸੀਆਂ ਗਈਆਂ ਹਦਾਇਤਾਂ ਤੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ‘ਤੇ ਜੋ ਵੀ ਹੋਰਨਾਂ ਸੂਬਿਆਂ ਤੋਂ ਪੰਜਾਬ ਆ ਰਹੇ ਹਨ ਉਹ ਏਕਾਂਤਵਾਸ ਵਿੱਚ ਰਹਿਣ।