ਅੰਮ੍ਰਿਤਸਰ : ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ ਨੇ ਪੁਲਿਸ ਵਾਲਿਆਂ ਨੂੰ ਵੱਡਾ ਤੋਹਫ਼ਾ ਦੇ ਕੇ ਇੱਕ ਅਨੋਖੀ ਪਹਿਲ ਕੀਤੀ ਹੈ। ਦਰਅਸਲ, ਕਮਿਸ਼ਨਰ ਨੇ ਹੁਣ ਪੁਲਿਸ ਵਾਲਿਆਂ ਦੇ ਜਨਮ ਦਿਨ ਅਤੇ ਵਿਆਹ ਦੀ ਵਰ੍ਹੇਗੰਢ ‘ਤੇ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸਦੇ ਨਾਲ, ਪੁਲਿਸ ਕਰਮਚਾਰੀ ਹੁਣ ਆਪਣੇ ਖਾਸ ਦਿਨ ਤੇ ਪਰਿਵਾਰ ਦੇ ਨਾਲ ਸਮਾਂ ਬਿਤਾ ਸਕਣਗੇ.