Uncategorized
ਕਸਟਮ ਵਿਭਾਗ ਨੂੰ ਮਿਲੀ ਸਫਲਤਾ, ਅੰਮ੍ਰਿਤਸਰ ਏਅਰਪੋਰਟ ‘ਤੇ 2 ਕਿਲੋ ਸੋਨੇ ਦੇ ਬਿਸਕੁਟ ਬਰਾਮਦ

ਅੰਮ੍ਰਿਤਸਰ ਏਅਰਪੋਰਟ ‘ਤੇ ਚੈਕਿੰਗ ਦੌਰਾਨ ਕਸਟਮ ਵਿਭਾਗ ਨੂੰ ਵੱਡੀ ਸਫਲਤਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕਸਟਮ ਵਿਭਾਗ ਨੇ ਏਅਰ ਇੰਡੀਆ ਦੇ ਜਹਾਜ਼ ਦੀ ਚੈਕਿੰਗ ਦੌਰਾਨ 2 ਕਿਲੋ ਸੋਨਾ ਬਰਾਮਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਬੀਤੀ ਰਾਤ 12.30 ਵਜੇ ਦੁਬਈ ਤੋਂ ਆਈ ਏਅਰ ਇੰਡੀਆ ਦੀ ਫਲਾਈਟ ਦੀ ਚੈਕਿੰਗ ਕੀਤੀ ਗਈ ਤਾਂ ਉਸ ‘ਚੋਂ 2 ਕਿਲੋ ਸੋਨੇ ਦੇ ਬਿਸਕੁਟ ਬਰਾਮਦ ਹੋਇਆ । ਐਂਟੀ ਸਮੱਗਲਿੰਗ ਅੰਮ੍ਰਿਤਸਰ ਦੇ ਸਟਾਫ਼ ਨੂੰ ਉਕਤ ਤਸਕਰੀ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਟੀਮ ਨੇ ਹਰਕਤ ਵਿੱਚ ਆਉਂਦਿਆਂ ਚੈਕਿੰਗ ਦੌਰਾਨ ਸੋਨੇ ਦੇ ਬਿਸਕੁਟ ਬਰਾਮਦ ਕੀਤੇ, ਜਿਨ੍ਹਾਂ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ। ਕਸਟਮ ਵਿਭਾਗ ਨੇ ਸੋਨਾ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।