National
ਚੱਕਰਵਾਤੀ ਤੂਫ਼ਾਨ ਮਿਚੌਂਗ ਨੇ ਦੇਸ਼ ‘ਚ ਬਦਲਿਆ ਮੌਸਮ
ਚੰਡੀਗੜ੍ਹ 7ਦਸੰਬਰ 2023: ਚੱਕਰਵਾਤੀ ਤੂਫਾਨ ਮਿਚੌਂਗ ਤੇ ਪੱਛਮੀ ਗੜਬੜੀ ਨੇ ਦੇਸ਼ ਦੇ ਮੌਸਮ ਦਾ ਮਿਜਾਜ਼ ਬਦਲ ਕੇ ਰੱਖ ਦਿੱਤਾ ਹੈ। ਮਿਲੀ ਜਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਕੁਝ ਥਾਵਾਂ ‘ਤੇ ਤੇਜ਼ ਬਾਰਿਸ਼ ਹੋ ਰਹੀ ਹੈ ਅਤੇ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਚੱਕਰਵਾਤੀ ਤੂਫ਼ਾਨ ਮਿਚੌਂਗ ਦਾ ਅਸਰ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਉੜੀਸਾ ਅਤੇ ਪੁਡੂਚੇਰੀ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਭਾਰੀ ਮੀਂਹ ਪਿਆ ਹੈ ਤੇ ਮੀਂਹ ਦਾ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਰਾਂਚੀ ਮੌਸਮ ਵਿਗਿਆਨ ਕੇਂਦਰ ਦੀ ਭਵਿੱਖਬਾਣੀ ਅਨੁਸਾਰ ਗੰਭੀਰ ਚੱਕਰਵਾਤ ‘ਮਿਚੌਂਗ’ ਦੇ ਅਸਰ ਕਾਰਨ ਝਾਰਖੰਡ ਵਿੱਚ 7 ਦਸੰਬਰ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।