National
ਲਖਨਊ ‘ਚ ਸਿਲੰਡਰ ਧਮਾਕਾ, ਇੱਕੋ ਪਰਿਵਾਰ ਦੇ 5 ਲੋਕ ਜ਼ਿੰਦਾ ਸੜੇ, 4 ਗੰਭੀਰ

6 ਮਾਰਚ 2024: UP ਦੀ ਰਾਜਧਾਨੀ ਲਖਨਊ ਦੇ ਕਾਕੋਰੀ ਕਸਬੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਘਰ ਵਿੱਚ ਐਲਪੀਜੀ ਸਿਲੰਡਰ ਧਮਾਕਾ ਹੋਣ ਕਾਰਨ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ| ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਰ ਦੀ ਛੱਤ ਡਿੱਗ ਗਈ ਅਤੇ ਲੋਕ ਉਸ ਦੇ ਹੇਠਾਂ ਦੱਬ ਗਏ| ਹਾਦਸੇ ‘ਚ ਕੁੱਲ 9 ਲੋਕ ਜ਼ਖਮੀ ਹੋਏ, ਜਿਨ੍ਹਾਂ ‘ਚੋਂ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ| ਜ਼ਖਮੀਆਂ ਨੂੰ ਟਰਾਮਾ ਸੈਂਟਰ ‘ਚ ਭਰਤੀ ਕਰਵਾਇਆ ਗਿਆ, ਘਟਨਾ ਦੇ ਸਮੇਂ ਸਾਰੇ ਇੱਕ ਕਮਰੇ ਵਿੱਚ ਰਹਿ ਰਹੇ ਸੀ| ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ| ਅਗਾਊਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ|