Connect with us

Punjab

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਭਾਂਖਰ ਅਤੇ ਬੋਸਰ ਕਲਾਂ ਵਿਖੇ ਲਗਾਏ ਦੁੱਧ ਉਤਪਾਦਕ ਜਾਗਰੂਕਤਾ ਕੈਂਪ

Published

on

ਪਟਿਆਲਾ:

ਡਿਪਟੀ ਡਾਇਰੈਕਟਰ ਡੇਅਰੀ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਵਿਭਾਗ ਵੱਲੋਂ ਪਿੰਡ ਭਾਂਖਰ ਅਤੇ ਬੋਸਰ ਕਲਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਡੇਅਰੀ ਵਿਕਾਸ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਅਗਾਂਹਵਧੂ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਡੀ.ਡੀ-8 ਸਕੀਮ ਅਧੀਨ 2 ਤੋਂ 20 ਪਸ਼ੂਆਂ ਤੱਕ ਸਬਸਿਡੀ, ਮਿਲਕਿੰਗ ਮਸ਼ੀਨ, ਫੌਡਰਹਾਰਵੈਸਟਰ, ਸਾਇਲੇਜ਼ ਬੇਲਰ ਮਸ਼ੀਨਾਂ ਉਤੇ ਦਿੱਤੀ ਜਾਂਦੀ ਸਬਸਿਡੀ ਬਾਰੇ ਦੁੱਧ ਉਤਪਾਦਕਾਂ ਨੂੰ ਜਾਣੂ ਕਰਵਾਇਆ। ਇਸ ਦੇ ਇਲਾਵਾ ਅਨੁਸੂਚਿਤ ਜਾਤੀ ਉਮੀਦਵਾਰਾਂ ਲਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਫ਼ਤ ਡੇਅਰੀ ਸਿਖਲਾਈ ਬਾਰੇ ਦੱਸਿਆ।

ਇਸ ਮੌਕੇ ਮਿਲਕਫੈੱਡ ਦੇ ਖਰੀਦ ਮੈਨੇਜਰ (ਸੇਵਾਮੁਕਤ) ਦਰਸ਼ਨ ਸਿੰਘ ਸਿੱਧੂ ਵੱਲੋਂ ਦੁੱਧ ਦੀ ਫੈਟ, ਐਸ.ਐਨ.ਐਫ ਦੇ ਘਟਣ ਵਧਣ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਤੋਂ ਇਲਾਵਾ ਦੁੱਧ ਤੋਂ ਪਦਾਰਥ ਬਣਾਉਣ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਵੈਟਰਨਰੀ ਅਫ਼ਸਰ, ਪਸ਼ੂ ਪਾਲਣ ਡਾ. ਵਿਨੀਤ ਮਲਹੋਤਰਾ ਅਤੇ ਡਾ. ਵਿਜੈ ਕੁਮਾਰ ਨੇ ਪਸ਼ੂਆਂ ਦੀ ਬਿਮਾਰੀਆਂ ਦੀ ਰੋਕਥਾਮ ਅਤੇ ਕੱਟੀਆਂ ਵੱਛੀਆਂ ਦੀ ਸਾਂਭ ਸੰਭਾਲ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ।

ਡੇਅਰੀ ਵਿਕਾਸ ਇੰਸਪੈਕਟਰ ਲਖਮੀਰ ਸਿੰਘ ਨੇ ਸਾਫ਼ ਦੁੱਧ ਦੀ ਪੈਦਾਵਾਰ ਅਤੇ ਕੈਟਲਸ਼ੈੱਡ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਭਾਂਖਰ ਅਤੇ ਪਿੰਡ ਬੋਸਰ ਕਲਾਂ ਦੇ ਮੋਹਤਬਰ ਵਿਅਕਤੀਆਂ ਨੇ ਡੇਅਰੀ ਵਿਕਾਸ ਵਿਭਾਗ ਵੱਲੋਂ ਲਗਾਏ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਲੱਗਦੇ ਰਹਿਣੇ ਚਾਹੀਦੇ ਹਨ ਤਾਂ ਜੋ ਦੁੱਧ ਉਤਪਾਦਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ।