Connect with us

Punjab

ਦਲਜੀਤ ਚੀਮਾ ਨੇ PM ਮੋਦੀ ਦੇ ਆਉਣ ਤੋਂ ਪਹਿਲਾਂ ਸੰਗਤ ਨੂੰ ਕੀਤੀ ਅਪੀਲ, ਸੁਰੱਖਿਆ ਦਾ ਰੱਖਿਆ ਜਾਵੇ ਖਾਸ ਧਿਆਨ

Published

on

ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ: ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚ ਰਹੇ ਹਨ। ਇਸੇ ਤਹਿਤ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਦਲ ਸਾਹਿਬ ਦੇ ਅੰਤਿਮ ਦਰਸ਼ਨਾਂ ਲਈ ਆ ਰਹੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ।

ਸਾਰੇ ਲੋਕ ਜੋ ਰਸਤੇ ਵਿੱਚ ਖੜ੍ਹੇ ਹਨ ਜਾਂ ਬੈਰੀਕੇਡ ਦੇ ਦੋਵੇਂ ਪਾਸੇ ਡਿਊਟੀ ਦੇ ਰਹੇ ਹਨ, ਬੈਠ ਕੇ ਕੀਰਤਨ ਸਰਵਣ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸਾਡੇ ਮਹਾਨ ਨੇਤਾ ਨੂੰ ਸ਼ਰਧਾਂਜਲੀ ਦੇਣ ਲਈ ਆ ਰਹੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਵਿੱਚ ਸਹਿਯੋਗ ਕਰਨਾ ਸਾਡਾ ਫਰਜ਼ ਹੈ। ਸ.ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਲਈ ਵੱਡੀਆਂ ਸ਼ਖਸੀਅਤਾਂ ਪਹੁੰਚ ਰਹੀਆਂ ਹਨ ਅਤੇ ਸਾਰਿਆਂ ਦੀ ਸੁਰੱਖਿਆ ਦਾ ਖਿਆਲ ਰੱਖਣਾ ਜ਼ਰੂਰੀ ਹੈ। ਇਸ ਲਈ ਉਨ੍ਹਾਂ ਸੰਗਤ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।