Punjab
ਪੰਜਾਬ ‘ਚ ਛਾਏ ਕਾਲੇ ਬੱਦਲ, ਹੋਵੇਗੀ ਭਾਰੀ ਬਾਰਿਸ਼

PUNJAB WEATHER: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ 23 ਅਪ੍ਰੈਲ ਨੂੰ ਸੂਬੇ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਅੱਜ ਸਵੇਰ ਤੋਂ ਹੀ ਕਈ ਜ਼ਿਲਿਆਂ ‘ਚ ਕਾਲੇ ਬੱਦਲ ਛਾ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਇਕ ਵਾਰ ਫਿਰ ਤੋਂ ਸਰਗਰਮ ਹੋਣ ਕਾਰਨ ਹੋਇਆ ਹੈ। ਵਿਭਾਗ ਅਨੁਸਾਰ 26 ਤੋਂ 27 ਅਪਰੈਲ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਵੱਧ ਸੀ।