Uncategorized
ਦਸੂਹਾ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਨਾਲ ਵਾਪਰਿਆ ਹਾਦਸਾ, ਲੱਗਿਆ ਸੱਟਾਂ
17 ਫਰਵਰੀ 2024: ਪੰਜਾਬ ਦੇ ਦਸੂਹਾ ਤੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਹਾਦਸੇ ਵਿੱਚ ਵਿਧਾਇਕ ਜ਼ਖ਼ਮੀ ਹੋ ਗਿਆ ਅਤੇ ਸਿਵਲ ਹਸਪਤਾਲ ਦਸੂਹਾ ਵਿੱਚ ਜ਼ੇਰੇ ਇਲਾਜ ਹੈ। ਉਸ ਦੀ ਹਾਲਤ ਠੀਕ ਹੈ।
ਜਾਣਕਾਰੀ ਅਨੁਸਾਰ ਵਿਧਾਇਕ ਕਰਮਵੀਰ ਸਿੰਘ ਘੁੰਮਣ ਕਿਸੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਤਲਵਾੜਾ ਜਾ ਰਹੇ ਸਨ। ਰਸਤੇ ‘ਚ ਪਿੰਡ ਘੋਘਰਾ ਨੇੜੇ ਇਕ ਵਾਹਨ ਨੇ ਉਨ੍ਹਾਂ ਦੀ ਕਾਰ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਵਿਧਾਇਕ ਦੀ ਕਾਰ ਖੰਭੇ ਨਾਲ ਜਾ ਟਕਰਾਈ। ਵਿਧਾਇਕ ਅਤੇ ਸੁਰੱਖਿਆ ਕਰਮਚਾਰੀ ਗੱਡੀ ਵਿੱਚ ਸਫ਼ਰ ਕਰ ਰਹੇ ਸਨ। ਇਸ ਹਾਦਸੇ ਵਿੱਚ ਵਿਧਾਇਕ ਨੂੰ ਮਾਮੂਲੀ ਸੱਟਾਂ ਲੱਗੀਆਂ ਜਦਕਿ ਗੰਨਮੈਨ ਅਤੇ ਡਰਾਈਵਰ ਵਾਲ-ਵਾਲ ਬਚ ਗਏ।