Jalandhar
ਮੋਹਾਲੀ ਤੋਂ ਬਾਅਦ ਜਲੰਧਰ ਬਣਿਆ ਅਜਿਹਾ ਸ਼ਹਿਰ ਜਿਥੇ ਕੋਰੋਨਾ ਦੇ ਮਾਮਲੇ ‘ਚ ਦਿਨੋਂ ਦਿਨ ਹੋ ਰਿਹਾ ਹੈ ਵਾਧਾ
ਜਲੰਧਰ, 13 ਅਪ੍ਰੈਲ: ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸ ਦੀ ਲਪੇਟ ‘ਚ ਆਉਣ ਵਾਲੇ ਕੇਸ ਰੋਜ਼ ਹੀ ਸਾਹਮਣੇ ਆ ਰਹੇ ਹਨ। ਐਤਵਾਰ ਨੂੰ ਵੀ ਇਕ ਹੀ ਪਰਿਵਾਰ ਦੇ 5 ਮੈਂਬਰਾਂ ਸਮੇਤ 7 ਨਵੇਂ ਕੇਸ ਕੋਰੋਨਾ ਪਾਜ਼ੀਟਿਵ ਪਾਏ ਗਏ ਤੇ ਅੱਜ ਭਾਵ ਮੰਗਲਵਾਰ ਨੂੰ ਵੀ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਜ਼ਿਲ੍ਹੇ ‘ਚ ਹੁਣ ਤੱਕ ਮਿਲੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ 24 ਹੋ ਗਈ ਹੈ। ਇਨ੍ਹਾਂ ‘ਚੋਂ ਇਕ ਦੀ ਮੌਤ ਹੋ ਚੁੱਕੀ ਹੈ, ਜਦਕਿ ਇਕ ਦਾ ਸੈਂਪਲ ਮੌਤ ਤੋਂ ਬਾਅਦ ਲਿਆ ਗਿਆ ਸੀ ਅਤੇ 4 ਪਾਜ਼ੀਟਿਵ ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ।
ਦੱਸ ਦੇਈਏ ਕਿ ਮੋਹਾਲੀ ਤੋਂ ਬਾਅਦ ਹੁਣ ਜਲੰਧਰ ਅਜਿਹਾ ਸ਼ਹਿਰ ਹੈ, ਜਿੱਥੇ ਕੋਰੋਨਾ ਦੇ ਸਭ ਤੋਂ ਵੱਧ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ‘ਚ ਹੁਣ ਤੱਕ 54 ਕੇਸ ਸਾਹਮਣੇ ਆ ਚੁੱਕੇ ਹਨ ਜਦਕਿ ਜਲੰਧਰ ‘ਚ ਪਾਜ਼ੀਟਿਵ ਕੇਸਾਂ ਦੀ ਗਿਣਤੀ 24 ਤੱਕ ਪਹੁੰਚ ਚੁੱਕੀ ਹੈ। ਇਸ ਤੋਂ ਇਲਾਵਾ ਨਵਾਂਸ਼ਹਿਰ ‘ਚ 19 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ।