Punjab
ਡੀਸੀ ਨੇ ਸਕੂਲਾਂ ਵਿੱਚ ਛੁੱਟੀ ਦੇ ਐਲਾਨ ਸਬੰਧੀ ਜਾਰੀ ਕੀਤਾ ਕਾਰਨ ਦੱਸੋ ਨੋਟਿਸ

15 ਦਸੰਬਰ 2023: ਬਠਿੰਡਾ ਦੇ ਹਲਕਾ ਮੌੜ ਮੰਡੀ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋ ਕੀਤੀ ਜਾ ਰਹੀ ਰੈਲੀ ਸਬੰਧੀ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲਾਂ ਵਿੱਚ 16 ਦਸੰਬਰ ਦੀ ਛੁੱਟੀ ਸਬੰਧੀ ਜਾਰੀ ਕੀਤੇ ਗਏ ਪੱਤਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਐਕਸ਼ਨ ਲਿਆ ਹੈ|
ਡਿਪਟੀ ਕਮਿਸ਼ਨਰ ਬਠਿੰਡਾ ਸ਼ੋਕਤ ਅਹਿਮਦ ਪਰੇ ਨੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਿਵਪਾਲ ਗੋਇਲ ਅਤੇ ਭੁਪਿੰਦਰ ਕੌਰ ਤੋਂ ਦੋ ਦਿਨਾਂ ਦੇ ਅੰਦਰ ਅੰਦਰ ਜਵਾਬ ਮੰਗਿਆ ਹੈ ਕਿ ਜਦੋਂ ਡਿਪਟੀ ਕਮਿਸ਼ਨਰ ਦਫਤਰ ਵੱਲੋਂ ਉਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਹਦਾਇਤ ਨਹੀਂ ਦਿੱਤੀ ਗਈ ਤਾਂ ਉਹਨਾਂ ਵੱਲੋਂ ਕਿਸ ਆਧਾਰ ਤੇ ਇਹ ਪੱਤਰ ਜਾਰੀ ਕੀਤਾ ਗਿਆ|